Monday, October 26, 2026
Home Latest ਸੀਐਮ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ,...

ਸੀਐਮ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, 56 ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ (ਦ ਸਟੈਲਰਨ ਨਿਊਜ਼)। ਸੀਐਮ ਭਗਵੰਤ ਮਾਨ ਅੰਮ੍ਰਿਤਸਰ ਦੇ ਦੌਰੇ ਤੇ ਪਹੁੰਚੇ ਹਨ। ਜਿਸ ਦੌਰਾਨ ਉਨ੍ਹਾਂ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ ਤੇ ਨਰਾਇਣਗੜ੍ਹ ਛੇਹਰਟਾ ਸਥਿਤ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਐਂਡ ਮਿਊਜ਼ੀਅਮ ਵਿੱਚ ਸ਼ਹੀਦਾਂ ਨੂੰ ਸਲਿਊਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪੁਲਿਸ ਨੇ ਸਾਰੇ ਉੱਚ ਅਧਿਕਾਰੀ ਮੌਜੂਦ ਰਹੇ।

Advertisements

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਨੇ ਸਰਹੱਦ ਦੀ ਰਾਖੀ ਕਰਦੇ ਕਾਰਗਿਲ ਵਿੱਚ ਜਿੱਤ ਹਾਸਲ ਕੀਤੀ ਸੀ। ਕਾਰਗਿਲ ਦੀ ਲੜਾਈ ਵਿੱਚ ਪੰਜਾਬ ਦੇ 65 ਮਹਾਨ ਸੂਰਵੀਰਾਂ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ ਸੀ। ਇਨ੍ਹਾਂ ਵਿੱਚੋਂ 56 ਪਰਿਵਾਰਾਂ ਨੂੰ ਭਗਵੰਤ ਮਾਨ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਗ੍ਰਾਂਟ, ਵਲੰਟਰੀ ਪੁਰਸਕਾਰ ਜੇਤੂਆਂ ਨੂੰ 15 ਕਰੋੜ ਗ੍ਰਾਂਟ ਸਣੇ ਹੋਰ ਤਰ੍ਹਾਂ ਦੀ ਵਧਾਈ ਗ੍ਰਾਂਟ ਦਿੱਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here