ਗੁਰਦਾਸਪੁਰ ‘ਚ ਸਕੂਲ ਬੱਸ ਖੇਤਾਂ ਵਿੱਚ ਪਲਟੀ, 3 ਬੱਚੇ ਜ਼ਖ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਪਿੰਡ ਹਰਦਾਨ ਵਿੱਚ ਤੜਕੇ ਇੱਕ ਨਿੱਜੀ ਸਕੂਲ ਦੀ ਬੱਸ ਖੇਤਾਂ ਵਿੱਚ ਪਲਟ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬੱਸ ਵਿੱਚ ਕਰੀਬ 30 ਬੱਚੇ ਸਵਾਰ ਸਨ। ਬੱਸ ਤਿਲਕ ਕੇ ਝੋਨੇ ਵਾਲੇ ਖੇਤ ਵਿੱਚ ਲੱਥ ਗਈ ਤੇ ਪਲਟ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।

Advertisements

ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਹੀ ਬੱਚਿਆਂ ਨੂੰ ਬਾਹਰ ਕੱਢਿਆ। ਇਸ ਦੌਰਾਨ 3 ਬੱਚੇ ਜ਼ਖ਼ਮੀ ਹੋ ਗਏ ਅਤੇ ਬਾਕੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਸਕੂਲ ਬੱਸ ਨੂੰ ਬਾਹਰ ਕੱਢਣ ਲਈ ਟਰੈਕਟਰ ਦੀ ਮਦਦ ਲਈ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ।

LEAVE A REPLY

Please enter your comment!
Please enter your name here