28 ਜੁਲਾਈ ਨੂੰ ਪੰਜਾਬ ਦੇ ਕੱਚੇ ਅਧਿਆਪਕਾਂ ਦੀ ਉਡੀਕ ਹੋਵੇਗੀ ਖ਼ਤਮ, ਮੁੱਖ ਮੰਤਰੀ ਦੇਣਗੇ ਆਰਡਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨਾ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

Advertisements

ਉਨ੍ਹਾਂ ਟਵੀਟ ਕੀਤਾ ਕਿ 28 ਜੁਲਾਈ 2023 ਦਾ ਦਿਨ ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਤਿਹਾਸਿਕ ਦਿਨ ਹੋਵੇਗਾ, ਜਦੋਂ ਮੁੱਖ ਮੰਤਰੀ ਭਗਵੰਤ ਮਾਨ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸੰਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ। ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।

LEAVE A REPLY

Please enter your comment!
Please enter your name here