ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ‘ਚ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਮੰਗ

ਜਲੰਧਰ (ਦ ਸਟੈਲਰ ਨਿਊਜ਼)। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਖੇਲੋ ਇੰਡੀਆ ਸਕੀਮ ਅਧੀਨ ਜਲੰਧਰ ਸੰਸਦੀ ਹਲਕੇ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ मैਮੈਂਬਮੈਮਨਨਨਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇਹ ਕਦਮ ਸਾਰਥਕ ਸਾਬਤ ਹੋਵੇਗਾ।

Advertisements

ਕੇਂਦਰੀ ਖੇਡ ਮੰਤਰੀ ਨੇ ਇਸ ਮੁੱਦੇ ਤੇ ਹਾਂ-ਪੱਖੀ ਰਵੱਈਆ ਜ਼ਾਹਰ ਕਰਦਿਆਂ ਸੂਬਾ ਸਰਕਾਰ ਪਾਸੋਂ ਇਸ ਪ੍ਰਾਜੈਕਟ ਨੂੰ ਪਾਸ ਕਰਕੇ ਉਨ੍ਹਾਂ ਨੂੰ ਭੇਜਣ ਲਈ ਕਿਹਾ ਹੈ। ਸੁਸ਼ੀਲ ਰਿੰਕੂ ਨੇ ਦੱਸਿਆ ਕਿ ਸਟੇਡੀਅਮ ਦੀ ਉਸਾਰੀ ਲਈ ਪੰਜ ਤੋਂ ਛੇ ਏਕੜ ਜ਼ਮੀਨ ਦੀ ਲੋੜ ਹੈ, ਜਿਸ ਲਈ ਸਰਕਾਰੀ ਜ਼ਮੀਨ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਗ੍ਹਾ ਦੀ ਚੋਣ ਕਰਨ ਉਪਰਾਂਤ ਪ੍ਰਾਜੈਕਟ ਪਾਸ ਕਰਕੇ ਇਸ ਨੂੰ ਕੇਂਦਰੀ ਖੇਡ ਮੰਤਰਾਲੇ ਨੂੰ ਭੇਜਿਆ ਜਾਵੇਗਾ ਤਾਂ ਜੋ ਜਲਦੀ ਤੋਂ ਜਲਦੀ ਇਸ ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।

LEAVE A REPLY

Please enter your comment!
Please enter your name here