ਹੜ੍ਹ ਪ੍ਰਭਾਵਿਤ ਪਿੰਡਾ ਵਿੱਚ 102 ਮੈਡੀਕਲ ਕੈਂਪਾਂ, 2982 ਲੋਕਾਂ ਦੀ ਕੀਤੀ ਜਾਂਚ: ਸਿਵਲ ਸਰਜਨ

ਫਾਜ਼ਿਲਕਾ (ਦ ਸਟੈਲਰਨ ਨਿਊਜ਼)। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਸਿਹਤ ਵਿਭਾਗ ਵਲੋ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾ ਤਕ ਸਿਹਤ ਸਹੂਲਤਾਂ ਪਹੁੰਚਣੀ ਯਕੀਨੀ ਬਣਾਈ ਜਾ ਰਹਿ ਹੈ।

Advertisements

ਹੜ ਦੇ ਸ਼ੁਰੂਆਤੀ ਸਮੇਂ ਵਿਚ ਪਿੰਡਾ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰ ਦੇ ਨਾਲ ਗੁਰਦਵਾਰੇ ਵਿਚ ਕੈਂਪ ਲਗਾ ਕੇ ਲੋਕਾ ਦੀ ਸਿਹਤ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਪਾਣੀ ਦਾ ਪੱਧਰ ਵਧਣ ਨਾਲ ਮੋਬਾਈਲ ਵੈਨ ਰਾਹੀਂ ਡਾਕਟਰਾਂ ਦੀ ਟੀਮ ਲਗਾਤਾਰ ਪਿੰਡ ਪਿੰਡ ਜਾ ਕੇ ਲੋਕਾ ਦੀ ਜਾਂਚ ਦੇ ਨਾਲ ਨਾਲ ਮੁਫ਼ਤ ਦਵਾਇਆ ਅਤੇ ਕਲੋਰੀਨ ਦੀ ਗੋਲੀ ਵੰਡੀ ਜਾ ਰਹੀ ਹੈ ਤਾਕਿ ਆਉਣ ਵਾਲੇ ਸਮੇਂ ਵਿੱਚ ਕੋਈ ਬਿਮਾਰੀ ਦਾ ਖਤਰਾ ਨਾ ਹੋਵੇ। ਅੱਜ ਤੱਕ ਹੜ ਪ੍ਰਭਾਵਿਤ ਪਿੰਡਾ ਵਿਚ ਕੁੱਲ 102 ਕੈਂਪ ਲਗਾਏ ਗਏ ਹਨ ਅਤੇ ਕੁੱਲ 2982 ਲੋਕਾ ਦੀ ਜਾਂਚ ਕੀਤੀ ਗਈ । ਇਸ ਗੱਲ ਦਾ ਪ੍ਰਗਟਾਵਾ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਹੜ ਪ੍ਰਭਾਵਿਤ ਪਿੰਡ ਗੁਲਾਬ ਭਾਣੀ ਅਤੇ ਰੇਤੇ ਵਾਲੀ ਭਾਣੀ ਦਾ ਦੌਰਾ ਕਰਨ ਤੋਂ ਬਾਦ ਕੀਤਾ। ਉਹਨਾ ਨੇ ਕਿਹਾ ਕਿ ਸਿਹਤ ਵਿਭਾਗ ਦੀਆ ਟੀਮਾ ਅਲਰਟ ਤੇ ਹੈ ਅਤੇ ਦਵਾਈਆਂ ਦਾ ਪੂਰਾ ਸਟਾਕ ਹੈ । 

ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ ਪਿੰਡ ਮਹਾਤਮ ਨਗਰ ਵਿਚ ਬਣਾਏ ਗਏ ਕੰਟਰੋਲ ਰੂਮ ਵਿਖੇ ਰੈਪਿਡ ਰਿਸਪੋਸ ਮੈਡੀਕਲ ਟੀਮਾਂ ਅਤੇ ਰਿਲੀਫ਼ ਕੈਂਪ ,ਹਸਤਾ ਕਲਾ,  ਵਿਚ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹੜ੍ਹਾਂ ਦੀ ਸਥਿਤੀ ‘ਚ ਜਿੱਥੇ ਕਈ ਬਿਮਾਰੀਆਂ ਫੈਲਣ ਦਾ ਡਰ ਲੋਕਾਂ ਵਿਚ ਬਣਿਆ ਹੋਇਆ ਹੈ ਜਿਸ ਲਈ ਪਹਿਲਾ ਹੀ ਟੀਮਾ ਲਗਾ ਦਿੱਤੀ ਹੈ ਅਤੇ ਇਸ ਦੇ ਨਾਲ ਲੋਕਾ ਨੂੰ ਪਾਣੀ ਨਾਲ ਹੋਣ ਵਾਲੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । 

ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਦੱਸਿਆ ਕਿ ਇਸ ਸੰਬਧੀ ਟੀਮਾ ਦਾ ਗਠਨ ਕੀਤਾ ਗਿਆ ਹੈ ਜੌ ਪਿੰਡਾ ਵਿੱਚ ਲੋਕਾ ਨੂੰ ਜਾਗਰੂਕ ਕਰ ਰਹੀ ਹੈ ।ਉਹਨਾ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਸਿਹਤ ਟੀਮਾ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਣਕਾਰੀ ਅਤੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਦਸਤ ਹੋਣ ਦੀ ਸੂਰਤ ਵਿਚ ਓ ਆਰ ਐੱਸ ਪੈਕੇਟ ਵੀ ਮੁਫ਼ਤ ਦਿੱਤੇ ਜਾ ਰਹੇ ਹੈ।

ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ‘ਚ ਹੈ। ਸਿਹਤ ਵਿਭਾਗ  ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਬੁੱਧਵਾਰ ਸਿਵਲ ਸਰਜਨ ਨੇ  ਪਿੰਡ , ਝੰਗਰ ਭੈਣੀ,  ਹਸਤਾ ਕਲਾ, ਵੱਲੇ ਸ਼ਾਹ ਹਿਠਰ, ਰਾਮ ਸਿੰਘ ਭੈਣੀ, ਮਹਾਤਮ ਨਗਰ, ਸਮੇਤ ਪਿੰਡਾ ਵਿੱਚ ਮੈਡੀਕਲ ਕੈਂਪ ਦਾ ਦੌਰਾ ਕੀਤਾ ਅਤੇ ਟੀਮਾ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ , ਪਾਰਸ ਕਟਾਰੀਆ ਆਦਿ ਨਾਲ ਸੀ।

LEAVE A REPLY

Please enter your comment!
Please enter your name here