Tuesday, October 27, 2026
Home Latest ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ...

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਕਿਹਾ

ਗੁਰਦਾਸਪੁਰ (ਦ ਸਟੈਲਰਨ ਨਿਊਜ਼), ਲਵਪ੍ਰੀਤ ਖੁਸ਼ੀਪੁਰ। ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਐਡਵੋਕੇਟਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਰਮਿੰਦਰ ਸਿੰਘ ਰਾਏ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਮਨ ਗੋਕਲਾਨੀ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਵੀ ਗੁਲਾਟੀ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੀ ਮੌਜੂਦ ਸਨ।

Advertisements

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਵੱਖ-ਵੱਖ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਵਕੀਲਾਂ ਨੂੰ ਕਿਹਾ ਕਿ ਉਹ ਬੀਮਾ ਮਾਮਲਿਆਂ ਨਾਲ ਸਬੰਧਤ ਵੱਖ-ਵੱਖ ਅਦਾਲਤਾਂ ਵਿੱਚ ਚੱਲਦੇ ਕੇਸਾਂ ਦਾ ਜਲਦ ਹੱਲ ਕਰਵਾਉਣ ਲਈ ਲੋਕ ਅਦਾਲਤਾਂ ਵਿੱਚ ਆਪਣੇ ਕੇਸ ਲਗਾਉਣ। ਉਨ੍ਹਾਂ ਦੱਸਿਆ ਕਿ 9 ਸਤੰਬਰ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲੱਗ ਰਹੀ ਹੈ, ਜਿਸ ਵਿੱਚ ਹੋਰ ਕੇਸਾਂ ਦੇ ਨਾਲ ਬੀਮਾਂ ਕੰਪਨੀਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ।

ਉਨ੍ਹਾਂ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਵਕੀਲਾਂ ਨੂੰ ਕਿਹਾ ਕਿ ਉਹ 9 ਸਤੰਬਰ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਨੂੰ ਲਗਾ ਕੇ ਉਨ੍ਹਾਂ ਦਾ ਹੱਲ ਕਰਵਾਉਣ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਲੋਕ ਅਦਾਲਤਾਂ ਦੇ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here