ਸਿਟਰਸ ਅਸਟੇਟ ਅਬੋਹਰ ਵਿਖੇ 31 ਅਗਸਤ 2023 ਨੂੰ ਹੋਵੇਗਾ ਜਨਰਲ ਬਾਡੀ ਦਾ ਆਮ ਇਜਲਾਸ

ਫਾਜ਼ਿਲਕਾ (ਦ ਸਟੈਲਰਨ ਨਿਊਜ਼)। ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਅਬੋਹਰ ਵੱਲੋਂ ਦਫਤਰ ਸਿਟਰਸ ਅਸਟੇਟ ਅਬੋਹਰ ਜਿਲ੍ਹਾ ਫਾਜਿਲਕਾ ਵਿਖੇ ਮਿਤੀ 31 ਅਗਸਤ 2023 ਨੂੰ ਸਵੇਰੇ 10 ਵਜੇ ਜਨਰਲ ਬਾਡੀ ਦਾ ਆਮ ਇਜਲਾਸ ਰੱਖਿਆ ਗਿਆ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਅਬੋਹਰ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਅਬੋਹਰ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਪੰਜ ਸਾਲਾਂ ਬਾਅਦ ਕੀਤੀ ਜਾਂਦੀ ਹੈ ਤੇ ਇਸ ਇਜਲਾਸ ਵਿੱਚ ਸਿਟਰਸ ਅਸਟੇਟ ਅਬੋਹਰ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ।  ਉਨ੍ਹਾਂ ਸਿਟਰਸ ਅਸਟੇਟ ਅਬੋਹਰ ਅਧੀਨ ਸਾਰੇ ਰਜਿਸਟਰਡ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਜਨਰਲ ਬਾਡੀ ਦੇ ਇਸ ਆਮ ਇਜਲਾਸ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਵਿਭਾਗ ਅਤੇ ਖੇਤਰੀ ਖੋਜ ਕੇਂਦਰ (ਪੀ.ਏ.ਯੂ) ਅਬੋਹਰ ਦੇ ਮਾਹਿਰਾਂ ਵੱਲੋਂ ਨਿੰਬੂ ਜਾਤੀ ਦੇ ਫਲਾਂ ਦੀ ਕਾਸ਼ਤ ਬਾਰੇ ਵੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਿਟਰਸ ਅਸਟੇਟ ਦਫਤਰ ਅਬੋਹਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here