ਬੀਐੱਸਐੱਫ ਨੇ ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ, 4780 ਪਾਕਿਸਤਾਨੀ ਕਰੰਸੀ ਬਰਾਮਦ

ਤਰਨਤਾਰਨ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਆਏ ਦਿਨ ਡਰੋਨ ਨਾਲ ਜੁੜੀਆਂ ਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਅਕਸਰ ਡਰੋਨ ਰਾਹੀਂ ਬਾਰਡਰ ਦੇ ਪਾਸਿਓਂ ਹੈਰੋਇਨ ਆਦਿ ਬਰਾਮਦ ਹੁੰਦਾ ਹੈ ਜੋ ਕਿ ਬੇਹੱਦ ਚਿੰਤਾ ਦੀ ਗੱਲ ਹੈ। ਅੱਜ ਮੁੱੜ ਤੋਂ ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ।

Advertisements

ਦੱਸ ਦਈਏ ਕਿ ਇੱਕ ਪਾਕਿਸਤਾਨੀ ਨਾਗਰਿਕ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਰੋਕਣ ਲਈ ਕਿਹਾ ਪਰ ਜਦੋਂ ਉਹ ਨਾ ਰੁਕਿਆ ਤਾਂ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 4:30 ਵਜੇ ਦੀ ਹੈ। ਫੜੇ ਗਏ ਪਾਕਿਸਤਾਨੀ ਦੀ ਪਹਿਚਾਣ ਰਮਜ਼ਾਨ ਵਾਸੀ ਬਰਕੀ, ਪਾਕਿਸਤਾਨ ਵਜੋਂ ਹੋਈ ਹੈ। ਉਸ ਕੋਲੋਂ 4780 ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ ਤੇ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here