ਪਟਿਆਲਾ ਵਿੱਚ ਦਿਨ-ਦਿਹਾੜੇ ਹੋਇਆ ਮਾਂ-ਪੁੱਤ ਦਾ ਕਤਲ, ਬਾਥਰੂਮ ‘ਚੋਂ ਮਿਲੀਆਂ ਲਾਸ਼ਾਂ

ਪਟਿਆਲਾ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ ਪਟਿਆਲਾ ਵਿੱਚ ਬੀਤੇ ਦਿਨ ਇੱਕ ਘਰ ਵਿੱਚੋਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਦਾ ਸਮਾਚਾਰ ਮਿਲਿਆ ਹੈ। ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਵਿੱਚ ਦਿਨ ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ ਵਿੱਚੋਂ ਬਰਾਮਦ ਹੋਈਆ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਮ੍ਰਿਤਕਾਂ ਦੀ ਪਹਿਚਾਣ ਜਸਵੀਰ ਕੌਰ ਅਤੇ ਹਰਵਿੰਦਰ ਸਿੰਘ ਜੱਗੀ ਵਜੋਂ ਹੋਈ ਹੈ।

Advertisements

ਮ੍ਰਿਤਕ ਜਸਵੀਰ ਕੌਰ ਦਾ ਪਤੀ ਗੁਰਮਨ ਸਿੰਘ ਆਟੋ ਚਾਲਕ ਹੈ। ਸ਼ਾਮ 4 ਵਜੇਂ ਜਦੋਂ ਉਹ ਘਰ ਵਾਪਸ ਆਇਆ ਤਾਂ ਕੁੰਡੀ ਅੰਦਰੋਂ ਬੰਦ ਸੀ। ਕਈ ਵਾਰ ਖੜਕਾਉਣ ਤੋਂ ਬਾਅਦ ਵੀ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਦਰਵਾਜ਼ੇ ਦਾ ਤਾਲਾ ਤੋੜ ਦਿੱਤਾ। ਜਦੋਂ  ਸਾਰੇ ਅੰਦਰ  ਪਹੁੰਚੇ ਤਾਂ ਉਹਨਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਾਂ-ਪੁੱਤ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਕਤਲ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here