ਪੰਜਾਬ ਸਰਕਾਰ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਕਰਵਾਏਗੀ ਡਰੋਨ ਰਜਿਸਟਰਡ: ਸੀਐੱਮ ਮਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਡਰੋਨ ਰਜਿਸਟਰਡ ਕਰਵਾਏ ਜਾਣਗੇ। ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਡਰੋਨ ਭਾਰਤ ਤੋਂ ਪਾਕਿਸਤਾਨ ਭੇਜੇ ਜਾਂਦੇ ਹਨ ਅਤੇ ਉੱਥੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਈ ਜਾਂਦੀ ਹੈ।

Advertisements

ਇਸ ਦੀ ਰੋਕਥਾਮ ਕਰਨ ਲਈ ਸਰਕਾਰ ਜਲਦ ਹੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here