ਐੱਸਡੀਐੱਮ ਅਸ਼ਵਨੀ ਅਰੋੜਾ ਨੇ ਜਨ ਸੁਣਵਾਈ ਕੈਂਪ ਦੌਰਾਨ ਕੋਟਲੀ ਸੂਰਤ ਮੱਲੀ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਖੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਅਧਿਕਾਰੀਆਂ ਵੱਲੋਂ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

Advertisements

ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਦੇਰੀ ਅਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਪਿੰਡ ਕੋਟਲੀ ਸੂਰਤ ਮੱਲੀ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ/ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਪੈਰਵੀ ਵੀ ਕੀਤੀ ਜਾਵੇਗੀ। ਇਸ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। 

LEAVE A REPLY

Please enter your comment!
Please enter your name here