ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਕਲਮਛੋੜ ਹੜਤਾਲ ਵਾਪਿਸ ਲਈ ਗਈ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ । ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਨੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਵਾਪਿਸ ਲੈਣ ਦਾ ਫੈਸਲਾ ਲਿਆ ਹੈ। ਹੁਣ ਸਾਰੇ ਮੁਲਾਜ਼ਮ ਵੀਰਵਾਰ ਤੋਂ ਆਪਣੇ ਦਫਤਰਾਂ ਵਿਚ ਵਾਪਿਸ ਕੰਮਾਂ ’ਤੇ ਪਰਤ ਆਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ, ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਜਸਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਤਹਿਸੀਲਦਾਰ ਰੂਪਨਗਰ ਦੇ ਦਫਤਰ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ ਕਰਨ ਉੱਤੇ ਉਹਨਾਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਜ਼ਿਲ੍ਹੇ ਰੂਪਨਗਰ ਵਿਖੇ ਕਲਮਛੋੜ ਹੜਤਾਲ ਕੀਤੀ ਗਈ ਸੀ।

Advertisements

ਜਿਸ ਸਬੰਧੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹਨਾਂ ਦਾ ਕਰਮਚਾਰੀਆਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਇਸ ਸਬੰਧਤ ਵਿਧਾਇਕ ਵਲੋਂ ਸੋਸ਼ਲ ਮੀਡੀਆ ਵਿਖੇ ਵੀਡਿਓ ਅਪਲੋਡ ਕੀਤੀ ਗਈ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਜਥੇਬੰਦੀ ਵਲੋਂ ਸਹਿਮਤੀ ਪ੍ਰਗਟਾਈ ਹੈ ਕਿ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ, ਜਥੇਬੰਦੀਆਂ ਵਲੋਂ ਆਪਣੀ ਕਲਮਛੋੜ ਹੜਤਾਲ ਵਾਪਿਸ ਲਈ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਦੇ ਸਾਰੇ ਮੁਲਾਜ਼ਮ ਕੱਲ ਸਵੇਰ ਤੋਂ ਆਪਣੇ ਦਫ਼ਤਰਾਂ ਵਿਖੇ ਡਿਊਟੀ ਨਿਭਾਉਣਗੇ।

LEAVE A REPLY

Please enter your comment!
Please enter your name here