ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਾਰੇ ਮੁਲਾਜ਼ਮ ਆਪਣੀ ਡਿਊਟੀ ਉਤੇ ਵਾਪਿਸ ਪਰਤੇ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ । ਕਲਮ ਛੋੜ ਹੜਤਾਲ ਵਾਪਿਸ ਲੈਣ ਉਪਰੰਤ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਰੇ ਮੁਲਾਜ਼ਮ ਆਪਣੀ ਡਿਊਟੀ ਉਤੇ ਵਾਪਿਸ ਆ ਗਏ ਹਨ। ਅੱਜ ਸਵੇਰੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਦਫਤਰਾਂ ਵਿਖੇ ਲੰਬਿਤ ਪਏ ਕੰਮ ਅਤੇ ਮਾਮਲੇ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਹਰ ਪੱਧਰ ਉਤੇ ਸਹੂਲਤ ਮਿਲ ਸਕੇ।

Advertisements

ਉਨ੍ਹਾਂ ਪਬਲਿਕ ਡਿਲਿੰਗ ਨਾਲ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਲੋਕ ਹਿਤ ਨੂੰ ਦੇਖਦੇ ਕਿਸੇ ਵੀ ਕੰਮ ਵਿਚ ਦੇਰੀ ਨਾ ਕੀਤਾ ਜਾਵੇ ਅਤੇ ਸਮਾਂ ਬੱਧ ਸੀਮਾ ਵਿਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁੱਹਈਆ ਕਰਵਾਉਣੀਆਂ ਯਕੀਨੀ ਕੀਤੀਆਂ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸਮੂਹ ਬ੍ਰਾਂਚਾਂ ਵਲੋਂ ਤਨਦੇਹੀ ਨਾਲ ਆਪਣੀ ਡਿਊਟੀ ਨੂੰ ਨਿਭਾ ਰਹੇ ਹਨ ਜਿਸ ਦੇ ਚਲਦਿਆਂ ਪਿਛਲੇ ਦਿਨਾਂ ਦੇ ਕੰਮਾਂ ਨੂੰ ਅੱਜ ਪੂਰਨ ਤੌਰ ਉੱਤੇ ਨੇਪਰੇ ਚਾੜ੍ਹ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਦਫਤਰਾਂ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ।

LEAVE A REPLY

Please enter your comment!
Please enter your name here