ਸੈਨਿਕ ਇੰਸਟੀਚਿਊਟ ਦੇ ਮਾਸਟਰ ਡਿਗਰੀ ਐਲਈ ਦੇ ਚੌਥੇ ਸਮੈਸਟਰ ਦਾ ਨਤੀਜਾ ਰਿਹਾ 100 ਫੀਸਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ, ਹੁਸ਼ਿਆਰਪੁਰ ਕੈਂਪਸ’ ਜੋ ਕੇ ਵਿਭਾਗ ਵਲੋਂ ਹੋਰ ਕਈ ਜ਼ਿਲਿ੍ਹਆਂ ਵਿੱਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਚੱਲ ਰਹੇ ਮਾਸਟਰ ਆਫ ਸਾਇੰਸ ਇੰਨ ਆਈ.ਟੀ (ਐਲ.ਈ) ਦੇ ਚੌਥੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ।

Advertisements

ਕੈਂਪਸ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ.ਐਸ.ਸੀ-ਆਈ.ਟੀ (ਐਲ.ਈ) ਦੇ ਚੌਥੇ ਸਮੈਸਟਰ ਵਿੱਚ ਸਾਕਸ਼ੀ ਸ਼ਰਮਾ ਨੇ 8.33 ਫੀਸਦੀ ਅੰਕ ਲੈ ਕੇ ਪਹਿਲਾ , ਆਂਚਲ ਰਾਣੀ ਅਤੇ ਗਗਨਦੀਪ ਕੌਰ ਨੇ 8.17 ਫੀਸਦੀ ਅੰਕ ਲੈ ਕੇ ਦੂਜਾ ਅਤੇ ਤਾਨੀਆ ਨੇ 7.83 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿਊਟ ਕੈਂਪਸ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਸੈਣੀ, ਪ੍ਰੋ. ਰੀਤੂ ਤਿਵਾਰੀ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ, ਪ੍ਰੋ. ਸਿਮਰਨਜੋਤ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।

ਪ੍ਰਿੰਸੀਪਲ, ਡਾ: ਪਰਮਿੰਦਰ ਕੌਰ ਸੈਣੀ ਨੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਹੁਸ਼ਿਆਰਪੁਰ ਕੈਂਪਸ ਦੇ ਅਕੈਡਮਿਕ ਸਟਾਫ ਵੱਲੋ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਸਮੇ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਅੱਗੇ ਵਧਣ ਲਈ ਪ੍ਰੇਰਣਾ ਦਿੱਤੀ

LEAVE A REPLY

Please enter your comment!
Please enter your name here