ਲਾਸ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮਾਂ ਅਤੇ 3 ਧੀਆਂ ਦੀ ਮੌਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮਰਨ ਵਾਲੇ ਵਿਅਕਤੀ ਦੀ ਲਾਸ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਉਨਾਓ ਜ਼ਿਲ੍ਹੇ ਦੇ ਪੂਰਵਾ ਕੋਤਵਾਲੀ ਇਲਾਕੇ ਵਿੱਚ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

Advertisements

ਜਿਸ ਕਾਰਨ ਮਰਨ ਵਾਲੇ ਧਨੀਰਾਮ ਦੀ ਪਤਨੀ ਤੇ ਤਿੰਨ ਧੀਆਂ ਦੀ ਮੌਤ ਹੋ ਗਈ, ਜਦਕਿ ਇਕ ਬੇਟੀ ਗੰਭੀਰ ਜ਼ਖ਼ਮੀ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਐਂਬੂਲੈਂਸ ਦੇ ਫਰਾਰ ਡਰਾਈਵਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here