ਮੋਗਾ ਕਤਲਕਾਂਡ: ਪੁਲਿਸ ਨੇ ਗੋਪੀ ਡੱਲਵਾਲੀਆ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫ਼ਤਾਰ

ਮੋਗਾ (ਦ ਸਟੈਲਰ ਨਿਊਜ਼), ਪਲਕ। ਕੁੱਝ ਦਿਨ ਪਹਿਲਾਂ ਚਾਰ ਹਮਲਾਵਰਾਂ ਨੇ ਮੋਗਾ ਵਿਖੇ ਸੰਤੋਖ ਸਿੰਘ ਦੇ ਘਰ ਵਿੱਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

Advertisements

ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਚੋਂ 10 ਜਿੰਦਾ ਕਾਰਤੂਸਾਂ ਸਮੇਤ 3.32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here