
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵਲੋਂ ਇਕ ਮਹੀਨੇ ਦਾ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਸਿਖਲਾਈ ਕੋਰਸ 5 ਅਗਸਤ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ/ ਬੀ.ਪੀ.ਐਲ ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 5 ਅਗਸਤ 2023 ਤੱਕ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614, 9463284447, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।












