ਐਮ.ਪੀ.ਭੱਲਾ ਅਤੇ ਪਰਿਵਾਰਕ ਮੈਂਬਰਾਂ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) । ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 300 ਤੋਂ 400 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਨਾਰਾਇਣ ਨਗਰ, ਬਹਾਦਰਪੁਰ, ਹੁਸ਼ਿਆਰਪੁਰ ਦੇ ਐਮ.ਪੀ.ਭੱਲਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸ਼ਾਮ ਲਤਾ ਭੱਲਾ, ਰਿਤੂ ਧਵਨ, ਪਵਨੀ ਧਵਨ, ਲਹਿਰ ਪਵਨ, ਰੁਧਰਾਕਸ਼ ਧਵਨ ਅਤੇ ਖੁਸ਼ਬੂ ਰਾਣਾ ਵਲੋਂ 5100 ਰੁਪਏ ਦੀ ਰਕਮ ਦਾਨ ਵਜੋਂ ਮੁਹੱਈਆ ਕੀਤੀ ਗਈ ਹੈ।
ਮੰਗੇਸ਼ ਸੂਦ ਨੇ ਦੱਸਿਆਂ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵਲੋਂ ਜਿੱਥੇ “ਬੁੱਕ-ਏ-ਡੇਅ” ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਵਰੇ੍ਹਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾ ਕੇ  ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ।

Advertisements

ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਕ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਉਨ੍ਹਾਂ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ/ ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਦੇਣ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਰਾਜੀਵ ਬਾਜਾਜ, ਵਿਨੋਦ ਓਹਰੀ, ਸੁਰਜੀਤ ਸਹੋਤਾ, ਰਾਕੇਸ਼ ਕਪਿਲਾ, ਸੀਮਾ ਬਾਜਾਜ, ਕਰਮਜੀਤ ਆਹਲੂਵਾਲੀਆ ਅਤੇ ਸਰਬਜੀਤ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here