ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ 31 ਜੁਲਾਈ ਨੂੰ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 31 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਕਿ ਦੱਸਿਆ ਸਰਵਦਾ ਟੂਲਜ਼ ਕੰਪਨੀ ਵੱਲੋਂ ਸੇਲਜ਼ ਕੋਆਰਡੀਨੇਟਰ ਦੀ ਅਸਾਮੀ ਲਈ ਯੋਗ ਉਮੀਦਵਾਰ (ਲੜਕੀਆਂ) ਦੀ ਚੋਣ ਪਲੇਸਮੈਂਟ ਕੈਂਪ ਦੌਰਾਨ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਅਤੇ ਉਮਰ 20-30 ਸਾਲ ਹੈ,

Advertisements

ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਫਰੈਸ਼ਰ ਅਤੇ ਤਜਰਬੇਕਾਰ ਪ੍ਰਾਰਥੀਆਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 31-07-2023 (ਸੋਮਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here