ਚੇਅਰਮੈਨ ਰਮਨ ਬਹਿਲ ਨੇ ਡੇਂਗੂ ਤੇ ਵਾਰ ਦਾ ਪੋਸਟਰ ਕੀਤਾ ਜਾਰੀ

ਗੁਰਦਾਸਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਓ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਲੜੀ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ ਡੇਂਗੂ `ਤੇ ਵਾਰ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਵਾਸਤੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਹਰ ਕੋਈ ਆਪਣਾ ਸਹਿਯੋਗ ਦੇਵੇ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ ਅਤੇ ਹਰ ਹਫ਼ਤੇ ਸ਼ੁਕਰਵਾਰ ਨੂੰ ਕੁਲਰਾਂ, ਗਮਲੇ ਅਤੇ ਫਰਿਜਾਂ ਦੇ ਵੇਸਟ ਪਾਣੀ ਦੀਆਂ ਟਰੇਆਂ ਤੇ ਹੋਰ ਪਾਣੀ ਦੇ ਭਾਂਡਿਆ ਨੂੰ ਸਾਫ਼ ਕਰਕੇ ਸੁੱਕਾ ਕੇ ਰੱਖਿਆ ਜਾਵੇ।

Advertisements

ਉਨ੍ਹਾਂ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਸਦਕਾ ਅਸੀਂ ਡੇਂਗੂ ਦੇ ਵੱਡੇ ਖ਼ਤਰੇ ਨੂੰ ਟਾਲ ਸਕਦੇ ਹਾਂ। ਇਸ ਮੌਕੇ ਡਾ. ਪ੍ਰਭਜੋਤ ਕੌਰ ਕਲਸੀ ਨੇ ਵੀ ਡੇਂਗੂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਬੁਖਾਰ ਹੋਣ `ਤੇ ਡੇਂਗੂ ਦੀ ਦਵਾਈ ਸਿਵਲ ਹਸਪਤਾਲ ਬਟਾਲਾ ਤੇ ਸਿਵਲ ਹਸਪਤਾਲ ਗੁਰਦਾਸਪੁਰ ਵਿਖ਼ੇ ਮੁਫ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਵਿਅਕਤੀ ਨੂੰ ਬੁਖਾਰ ਹੋਵੇ ਤਾਂ ਉਹ ਤੁਰੰਤ ਆਪਣੀ ਨੇੜੇ ਦੀ ਸਿਹਤ ਸੰਸਥਾ ਵਿੱਚ ਸੰਪਰਕ ਕਰੇ।ਇਸ ਮੌਕੇ ਡੀ.ਐੱਮ.ਸੀ. ਡਾ. ਰੋਮੀ ਰਾਜਾ, ਡਾ. ਪ੍ਰੇਮ ਜੋਤੀ ਮੈਡੀਕਲ਼ ਸਪੈਸ਼ਲਿਸਟ, ਡਾ. ਤੇਜਿੰਦਰ ਕੌਰ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ, ਡਾ. ਮਮਤਾ ਵਸੂਦੇਵ, ਰਛਪਾਲ ਸਿੰਘ ਏ.ਐੱਮ.ਓ, ਸ਼ਿਵ ਚਰਨ ਏ.ਐੱਮ.ਓ, ਜੋਬਨਪ੍ਰੀਤ ਸਿੰਘ ਐਚ. ਆਈ, ਹਰਪ੍ਰੀਤ ਸਿੰਘ ਐਚ. ਆਈ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।   

LEAVE A REPLY

Please enter your comment!
Please enter your name here