ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ਤੇ ਮਨਾਇਆ ਜਾਵੇਗਾ ਤੀਆਂ ਦਾ ਤਿਓਹਾਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤੀਆਂ ਦਾ ਤਿਓਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਜੌੜਾ ਛੱਤਰਾਂ ਵਿਖੇ ਤੀਆਂ ਦੇ ਤਿਓਹਾਰ ਮੌਕੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਜਾਵੇਗਾ। ਤੀਆਂ ਦੇ ਤਿਓਹਾਰ ਨੂੰ ਪੂਰੇ ਉਤਸ਼ਾਹ ਅਤੇ ਚਾਵਾਂ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisements

ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਕਿ ਤੀਆਂ ਦੇ ਤਿਓਹਾਰ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮਹਿਲਾ ਅਧਿਕਾਰੀ ਅਤੇ ਕਰਮਚਾਰਨਾਂ ਵੀ ਵਿਸ਼ੇਸ਼ ਤੌਰ ਤੇ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਤੀਆਂ ਦੇ ਤਿਓਹਾਰ ਮੌਕੇ ਪੰਜਾਬੀ ਲੋਕ ਨਾਚ ਗਿੱਧਾ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦੇ ਹੋਰ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਮੌਕੇ ਨਵ-ਵਿਆਹੀਆਂ ਔਰਤਾਂ ਅਤੇ ਮੁਟਿਆਰਾਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾਣਗੇ।

ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਬਲਾਕ ਪੱਧਰੀ ਅਤੇ ਤਹਿਸੀਲ ਪੱਧਰ ਤੇ ਵੀ ਤੀਆਂ ਦੇ ਪ੍ਰੋਗਰਾਮ ਕੀਤੇ ਜਾਣਗੇ। ਇਸਦੇ ਨਾਲ ਹੀ 18 ਅਗਸਤ ਨੂੰ ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਤੀਆਂ ਦੇ ਤਿਓਹਾਰ ਮੌਕੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੀਆਂ ਦੇ ਤਿਓਹਾਰ ਮੌਕੇ ਜ਼ਿਲ੍ਹੇ ਭਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿਚੋਂ ਸਕਰੀਨਿੰਗ ਕਮੇਟੀ ਵੱਲੋਂ ਸਭ ਤੋਂ ਵਧੀਆ ਪ੍ਰੋਗਰਾਮ ਲਈ ਚੋਣ ਕੀਤੀ ਜਾਵੇਗੀ ਜਿਸਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਤੀਆਂ ਦੇ ਤਿਓਹਾਰ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ।

LEAVE A REPLY

Please enter your comment!
Please enter your name here