ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ ਰਾਕੇਟ ਲਾਂਚ ਵੇਖਣ ਲਈ ਸ਼੍ਰੀਹਰੀਕੋਟਾ ਲਈ ਹੋਏ ਰਵਾਨਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। 30 ਜੁਲਾਈ ਨੂੰ ਸ਼੍ਰੀਹਰੀਕੋਟਾ ਵਿਖੇ ਕੀਤੇ ਜਾਣ ਵਾਲੇ ਰਾਕੇਟ ਲਾਂਚ ਨੂੰ ਵੇਖਣ ਲਈ ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ ਸ਼੍ਰੀਹਰੀਕੋਟਾ ਲਈ ਰਵਾਨਾ ਹੋਏ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਟਵੀਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਦੇ ਇਹ 18 ਵਿਦਿਆਰਥੀ ਇਸਰੋ ਦੁਆਰਾ ਲਾਂਚ ਕੀਤੇ ਜਾ ਰਹੇ ਰਾਕੇਟ ਮਿਸ਼ਨ ਨੂੰ ਵੇਖਣਗੇ।

Advertisements

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਇੰਜੀਨੀਅਰ ਬਣਨ ਦੀ ਭਾਵਨਾ ਪੈਦਾ ਕਰਨ ਲਈ ਵੀ ਅਹਿਮ ਕਦਮ ਚੁੱਕ ਰਹੀ ਹੈ।

LEAVE A REPLY

Please enter your comment!
Please enter your name here