ਸੀਆਈਏ ਸਟਾਫ਼ ਨੇ 180 ਗ੍ਰਾਮ ਹੈਰੋਇਨ, 10 ਲੱਖ ਦੀ ਡਰੱਗ ਮਨੀ ਤੇ ਸਕਾਰਪੀਓ ਗੱਡੀ ਸਮੇਤ ਵਿਅਕਤੀ ਕੀਤਾ ਕਾਬੂ

ਕਪੂਰਥਲਾ (ਦ ਸਟੈਲਰ ਨਿਊਜ਼), ਪਲਕ। ਸੀ.ਆਈ.ਏ. ਸਟਾਫ਼ ਕਪੂਰਥਲਾ ਨੇ ਇੱਕ ਵਿਅਕਤੀ ਨੂੰ 180 ਗ੍ਰਾਮ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਸਕਾਰਪੀਓ ਗੱਡੀ ਸਮੇਤ ਕਾਬੂ ਕੀਤਾ ਹੈ। ਇਸ ਸਬੰਦੀ ਡੀ.ਐੱਸ.ਪੀ. ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਾਂਜਲੀ ਮਾਰਗ ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦੇ ਚਾਲਕ ਨੇ ਤੇਜ਼ ਰਫ਼ਤਾਰ ਨਾਲ ਭਜਾਉਣ  ਦੀ ਕੋਸ਼ਿਸ਼ ਕੀਤੀ ਪਰ  ਪੁਲਿਸ ਟੀਮ ਨੇ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ।

Advertisements

ਗੱਡੀ ਦੀ ਤਲਾਸ਼ੀ ਦੌਰਾਨ 180 ਗ੍ਰਾਮ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਲਵਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਡੋਗਰਾਂਵਾਲ ਥਾਣਾ ਸੁਭਾਨਪੁਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਸਕਾਰਪੀਓ ਗੱਡੀ ਨੂੰ ਡਰੱਗ ਦੇ ਧੰਦੇ ਤੋਂ ਕਮਾਈ 12 ਲੱਖ ਰੁਪਏ ਦੀ ਨਕਦੀ ਨਾਲ ਖਰੀਦਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here