Thursday, October 29, 2026
Home Latest ਝਾਰਖੰਡ ਵਿੱਚ ਹਾਈ ਟੈਂਸ਼ਨ ਤਾਰ ਦੀ ਚਪੇਟ ਵਿੱਚ ਆਉਣ ਕਾਰਨ 4 ਲੋਕਾਂ...

ਝਾਰਖੰਡ ਵਿੱਚ ਹਾਈ ਟੈਂਸ਼ਨ ਤਾਰ ਦੀ ਚਪੇਟ ਵਿੱਚ ਆਉਣ ਕਾਰਨ 4 ਲੋਕਾਂ ਦੀ ਮੌਤ, 10 ਜ਼ਖ਼ਮੀ

ਝਾਰਖੰਡ (ਦ ਸਟੈਲਰ ਨਿਊਜ਼), ਪਲਕ। ਝਾਰਖੰਡ ਵਿੱਚ ਹਾਈ ਟੈਂਸ਼ਨ ਤਾਰ ਦੀ ਚਪੇਟ ਵਿੱਚ ਆਉਣ ਕਾਰਨ 4 ਲੋਕਾਂ ਦੀ ਮੌਤ, 10 ਜ਼ਖ਼ਮੀ ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਹਾਈ ਟੈਂਸ਼ਨ ਤਾਰ ਦੀ ਚਪੇਟ ਵਿੱਚ ਆਉਣ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਲੋਕ ਝੁਲਸ ਗਏ।

Advertisements

ਪੁਲਿਸ ਅਧਿਕਾਰੀ ਆਲੋਕ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 6 ਵਜੇ ਉਸ ਸਮੇਂ ਵਾਪਰਿਆ, ਜਦੋਂ ਲੋਕ ਮੁਹੱਰਮ ਦੇ ਤਾਜੀਆ ਕੱਢਣ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਦੇ ਹੱਥ ਵਿੱਚ ਇੱਕ ਧਾਰਮਿਕ ਝੰਡਾ ਸੀ, ਜਿਸ ਦਾ ਡੰਡਾ ਲੋਹੇ ਦਾ ਸੀ।  ਇਹ ਝੰਡਾ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ। ਜ਼ਖ਼ਮੀ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ 4 ਲੋਕਾਂ ਦੀ ਮੌਤ ਹੋ ਗਈ ਤੇ 3 ਹੋਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here