ਮਨੀਪੁਰ ਘਟਨਾ: ਮਨਰੇਗਾ ਵਰਕਰਜ ਯੂਨੀਅਨ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਹਾਜੀਪੁਰ (ਦ ਸਟੈਲਰ ਨਿਊਜ਼), ਪ੍ਰਵੀਨ ਸੋਹਲ। ਇਥੇ ਮਨਰੇਗਾ ਵਰਕਰਜ ਯੂਨੀਅਨ ਇਕਾਈ ਹਾਜੀਪੁਰ ਨੇ ਮਨੀਪੁਰ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਇਕਾਈ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਮਨਰੇਗਾ ਮੇਟ/ਵਰਕਰਾਂ ਨੇ ਮਨੀਪੁਰ ਵਿਚ ਔਰਤਾਂ ਨਾਲ ਕੀਤੇ ਜਾ ਰਹੇ ਅੰਨ੍ਹੇ ਤਸ਼ੱਦਦ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਤੇ ਸਵਾਲ ਉਠਾਏ।

Advertisements

ਇਸ ਤੋਂ ਪਹਿਲਾਂ ਜਿਲ੍ਹਾ ਪ੍ਰਧਾਨ ਪਰਮਜੀਤ ਕੌਰ ਨੇ ਦਸਿਆ ਕਿ ਮਨਰੇਗਾ ਮੇਟ/ਵਰਕਰਾਂ ਦੀਆਂ ਮੰਗਾਂ ਸਬੰਧੀ ਜਿਲ੍ਹਾ ਕਮੇਟੀ ਦੇ ਵਫਦ ਨੇ ਦੋ ਤਾਰੀਕ ਨੂੰ ਸੰਯੁਕਤ ਵਿਕਾਸ ਕਮਿਸ਼ਨਰ ( ਮਗਨਰੇਗਾ) ਨੂੰ ਮੋਹਾਲੀ ਸਥਿਤ ਦਫਤਰ ਵਿਖੇ ਮਿਲਣ ਦਾ ਫ਼ੈਸਲਾ ਕੀਤਾ ਹੈ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ , ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਮਨੀਪੁਰ ਦੀਆਂ ਘਟਨਾਵਾਂ ਨੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ, ਭਾਜਪਾ ਦੇ ਘੱਟ ਗਿਣਤੀ ਅਤੇ ਔਰਤ ਵਿਰੋਧੀ ਚਿਹਰੇ ਨੂੰ ਦੁਨੀਆ ਸਾਹਮਣੇ ਨੰਗਾ ਕੀਤਾ ਹੈ, ਮਨੀਪੁਰ ਦੀਆਂ ਘਟਨਾਵਾਂ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ।

ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸ਼ਿਵ ਕੁਮਾਰ ਅਮਰੋਹੀ, ਜਮਹੂਰੀ ਕਿਸਾਨ ਸਭਾ ਇਕਾਕੀ ਮੁਕੇਰੀਆਂ ਤਰਸੇਮ ਸਿੰਘ ਕਾਲੂ ਚਾਂਹਗ ਅਤੇ ਜਿਲ੍ਹਾ ਪ੍ਰਧਾਨ ਸਵਰਨ ਸਿੰਘ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕਮਲਾ ਦਸੂਹਾ, ਰਜਨੀ, ਅਨੀਤਾ, ਵਿਜੈ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here