Monday, October 12, 2026
Home Chandigarh ਪੰਜਾਬ ਸਰਕਾਰ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਐਵਾਰਡ ਦੇਣ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਐਵਾਰਡ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦਾ ਵੇਰਵਾ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਿਡਾਰੀਆਂ ਅਤੇ ਕੋਚਾਂ ਲਈ ਇਨਾਮਾਂ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਐਲਾਨ ਕੀਤਾ ਹੈ।  ਇਸ ਸੰਬੰਦੀ ਮੀਤ ਹੇਅਰ ਨੇ ਦੱਸਿਆ ਕਿ ਹੁਣ ਪੰਜਾਬ ਦੇ ਕੋਚਾਂ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ। ਇਸ ਵਿੱਚ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ, ਟਰਾਫੀ ਅਤੇ ਬਲੇਜ਼ਰ ਸ਼ਾਮਲ ਹੋਣਗੇ।

Advertisements

ਇਸ ਦੇ ਨਾਲ ਹੀ ਆਈਸੀਸੀ ਵਿਸ਼ਵ ਕੱਪ ਚੈਂਪੀਅਨਸ਼ਿਪ, 20-20 ਵਿਸ਼ਵ ਕੱਪ ਅਤੇ ਨੇਤਰਹੀਣ ਵਿਸ਼ਵ ਕੱਪ ਲਈ 6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਐਫਰੋ ਏਸ਼ੀਅਨ ਖੇਡਾਂ ਲਈ 5 ਲੱਖ ਰੁਪਏ, ਯੂਥ ਓਲੰਪਿਕ ਏਸ਼ਿਆਈ ਅਤੇ ਰਾਸ਼ਟਰਮੰਡਲ ਚੈਂਪੀਅਨਸ਼ਿਪਾਂ ਲਈ 4 ਲੱਖ ਰੁਪਏ ਅਤੇ ਸੇਫ ਚੈਂਪੀਅਨਸ਼ਿਪਾਂ ਲਈ 3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਖੇਡਾਂ, ਯੂਥ ਰਾਸ਼ਟਰਮੰਡਲ ਖੇਡਾਂ, ਵਿਸ਼ਵ ਜੂਨੀਅਰ ਖੇਡਾਂ ਅਤੇ ਚੈਂਪੀਅਨਸ਼ਿਪਾਂ ਲਈ 1 ਲੱਖ ਰੁਪਏ ਦਿੱਤੇ ਜਾਣਗੇ।

LEAVE A REPLY

Please enter your comment!
Please enter your name here