ਐਸਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਦੂਸਰਾ ਬੈਚ 14 ਅਗਸਤ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਨਾਲ ਸੰਬੰਧਤ ਉਮੀਦਵਾਰਾਂ ਲਈ ਮੁਫਤ 2 ਹਫਤੇ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 14 ਅਗਸਤ 2023 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।

Advertisements

ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲਿਟਰੇਚਰ ਮੁਫਤ ਦਿੱਤਾ ਜਾਵੇਗਾ। ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ।

ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ 11 ਅਗਸਤ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2, 5, 10 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰ: 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here