ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀਆਰਟੀਸੀ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਵਿਜੀਲੈਂਸ ਬਿਊਰੋ ਨੇ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਦਵਿੰਦਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ,  ਜ਼ਿਲ੍ਹਾਂ ਮਾਨਸਾ ਦੀ ਸ਼ਿਕਾਇਤ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisements

ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਸ਼ਿਕਾਇਤ ਦਰਜ ਕੀਤੀ ਸੀ ਕਿ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੇ ਉਸਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here