ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

ਪਟਿਆਲਾ, (ਦ ਸਟੈਲਰ ਨਿਊਜ਼)। ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।

Advertisements

ਇਸ ਮੌਕੇ ਤੇ ਉਨ੍ਹਾਂ ਵੱਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ। ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਾਹਲ ਵੱਲੋਂ ਓਪਨ ਏਅਰ ਜੇਲ੍ਹ, ਨਾਭਾ ਵਿਖੇ ਜ਼ਰੂਰਤਮੰਦ ਕੈਦੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਪੜ੍ਹਨ ਲਿਖਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਨ ਲਿਖਣ ਨਾਲ ਕੈਦੀਆਂ ਦੇ ਮਨਾ ਵਿੱਚ ਅਤੇ ਉਨ੍ਹਾਂ ਦੀ ਸੋਚ ਵਿੱਚ ਬਦਲਾਵ ਆਏਗਾ, ਜੋ ਕਿ ਉਨ੍ਹਾਂ ਨੂੰ ਜੁਰਮ ਦੀ ਦੁਨੀਆ ਤੋਂ ਦੂਰ ਅਤੇ ਸਮਾਜ ਦੇ ਨਜ਼ਦੀਕ ਲੈ ਜਾਣ ਵਿੱਚ ਸਹਾਇਕ ਹੋਵੇਗਾ। ਇਸ ਤਰਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵੱਜੋ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ।

LEAVE A REPLY

Please enter your comment!
Please enter your name here