ਮੋਗਾ ਵਿੱਚ ਸਕੂਲੀ ਬੱਸਾਂ ਆਪਸ ਵਿੱਚ ਟਕਰਾਈਆਂ, ਕਈ ਸਕੂਲੀ ਬੱਚੇ ਹੋਏ ਜ਼ਖਮੀ

ਮੋਗਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਮੋਗਾ ਵਿੱਚ ਇੱਕ ਭਿਆਨਕ ਸੜ੍ਹਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾ ਗਈਆ ਅਤੇ ਇਸ ਦੋਰਾਨ ਕਈ ਸਾਰੇ ਬੱਚੇ ਗੰਭੀਰ ਜ਼ਖਮੀ ਹੋ ਗਏ। ਜਿਹਨਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ।

Advertisements

ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨੇੜੇ ਜਦੋਂ ਇਕ ਬੱਸ ਹਾਈਵੇਅ ਤੋਂ ਸਕੂਲ ਵੱਲ ਮੁੜਨ ਲੱਗੀ ਤਾਂ ਪਿੱਛੇ ਤੋਂ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਬੱਸ ਅੱਗੇ ਜਾ ਰਹੀ ਇਕ ਹੋਰ ਸਕੂਲ ਬੱਸ ਨਾਲ ਟਕਰਾ ਗਈ ਜਿਸਦੇ ਕਾਰਣ ਦੋਵੇ ਬੱਸਾਂ ਪਲਟ ਗਈਆ। ਬੱਸਾਂ ਵਿਚ ਸਕੂਲ ਦੇ ਅਧਿਆਪਕ ਵੀ ਸਵਾਰ ਸਨ। ਉਹ ਵੀ ਜ਼ਖਮੀ ਹੋਏ ਹਨ। ਲੋਕਾਂ ਨੇ ਟਰੱਕ ਡਰਾਈਵਰ ਨੂੰ ਮੌਕੇ ਉਤੇ ਹੀ ਕਾਬੂ ਕਰ ਲਿਆ। ਪੁਲਿਸ ਵੱਲੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here