ਫਰੀਦਕੋਟ ਵਿੱਚ ਦੇਰ ਰਾਤ ਨੂੰ ਘਰ ਵਿੱਚ ਦਾਖਿਲ ਹੋ ਕੇ ਕੀਤਾ ਨੌਜਵਾਨ ਦਾ ਕਤਲ, 2 ਆਰੋਪੀ ਕਾਬੂ

ਫਰੀਦਕੋਟ (ਦ ਸਟੈਲਰ ਨਿਊਜ਼), ਪਲਕ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘੁਗਿਆਣਾ ਵਿੱਚ ਦੇਰ ਰਾਤ ਹੋਏ ਇੱਕ ਝਗੜੇ ਵਿੱਚ ਨੌਜਵਾਨ ਦਾ ਕਥਿਤ ਤੌਰ ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝਗੜੇ ਵਿੱਚ ਮ੍ਰਿਤਕ ਦੇ ਪਿਤਾ ਵੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Advertisements

ਜਾਣਕਾਰੀ ਦਿੰਦੇ ਹੋਏ ਐੱਸ.ਪੀ. ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਪਿੰਡ ਘੁਗਿਆਣਾ ਵਿਚ ਦੇਰ ਰਾਤ ਔਰਤ ਦੇ ਚਰਿੱਤਰ ਸੰਬੰਧੀ ਗਲਤ ਅਫਵਾਹਾਂ ਫੈਲਾਉਣ ਨੂੰ ਲੈ ਕੇ ਦੋ ਪਰਿਵਾਰਾਂ ਵਿਚਕਾਰ ਝਗੜਾ ਹੋਇਆ ਸੀ ਜਿਸ ਵਿੱਚ ਬਲਕਰਨ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਕਰਨ ਸਿੰਘ ਦੀ ਪਤਨੀ ਖ਼ਿਲਾਫ ਪਿੰਡ ਵਿੱਚ ਗਲਤ ਅਫਵਾਹਾਂ ਫੈਲਾਏ ਜਾਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਵਿੱਚ ਹਮਲਾਵਰ ਧਿਰਾਂ ਦੇ 2 ਵਿਅਕਤੀ ਵੀ ਜ਼ਖ਼ਮੀ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ 2 ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here