ਫਾਜ਼ਿਲਕਾ ਦੇ ਹੜ੍ਹ ਪੀੜਤਾਂ ਲਈ ਭਾਰਤੀ ਕਿਸਾਨ ਯੂਨੀਅਨ (ਖੋਸਾ) ਵੱਲੋਂ ਰਾਹਤ ਸਮੱਗਰੀ ਦੀ ਵੰਡ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਵੱਖ—ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜੀ ਗਈ ਹੈ।ਇਸੇ ਤਹਿਤ ਹੀ ਭਾਰਤੀ ਕਿਸਾਨ ਯੁਨੀਅਨ ਖੋਸਾ ਫਾਜ਼ਿਲਕਾ ਵੀ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ।ਇਹ ਜਾਣਕਾਰੀ ਭਾਰਤੀ ਕਿਸਾਨ ਯੁਨੀਅਨ ਦੇ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾ ਨੇ ਦਿੱਤੀ।

Advertisements

ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੁਨੀਅਨ ਵੱਲੋਂ ਹੜ੍ਹ ਪੀੜ੍ਹਤਾਂ ਲਈ 400 ਰਾਸ਼ਨ ਕਿੱਟਾਂ, 2 ਟਰਾਲੀ ਪਸ਼ੂਆਂ ਲਈ ਹਰਾ ਚਾਰਾ ਅਤੇ 4500 ਪਾਣੀ ਦੀਆਂ ਬੋਤਲਾਂ ਭੇਜੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਵੱਖ—ਵੱਖ ਪਿੰਡਾਂ ਦੇ ਲੋਕਾਂ ਨੂੰ ਸਮੇਂ—ਸਮੇਂ *ਤੇ ਯੂਨੀਅਨ ਵੱਲੋਂ ਰਾਹਤ ਸਮੱਗਰੀ ਭੇਜੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਲਈ ਸਾਡੀ ਸਮੁੱਚੀ ਟੀਮ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜ਼ੋ ਰਾਹਤ ਸਮੱਗਰੀ ਦਿੱਤੀ ਗਈ ਹੈ ਇਹ ਅਗਾਂਹ ਵੀ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਔਖੀ ਘੜੀ ਵਿਚ ਲੋਕ ਰੋਜਮਰਾ ਦੀਆਂ ਜ਼ਰੂਰੀ ਸੁਵਿਧਾਵਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿਚ ਲੋਕਾਂ ਦੀ ਮਦਦ ਕਰਨਾ ਸਾਡਾ ਫਰਜ ਬਣਦਾ ਹੈ।  ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਹੋਰਨਾ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਭਲਾਈ ਲਈ ਯਤਨ ਕਰਨੇ ਚਾਹੀਦੇ ਹਨ।

LEAVE A REPLY

Please enter your comment!
Please enter your name here