ਤਰਨਤਾਰਨ ਵਿੱਚ ਦੋ ਧਿਰਾਂ ਵਿਚਕਾਰ ਹੋਈ ਜ਼ਬਰਦਸਤ ਲੜਾਈ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ ਅਤੇ ਗੋਲੀਆਂ

ਤਰਨਤਾਰਨ (ਦ ਸਟੈਲਰ ਨਿਊਜ਼), ਪਲਕ। ਤਰਨਤਾਰਨ ਦੀ ਮਾਰਕੀਟ ਵਿੱਚ ਦੋ ਧਿਰਾਂ ਵਿਚਕਾਰ ਜ਼ਬਰਦਸਤ ਲੜਾਈ ਹੋਣ ਦਾ ਸਮਾਚਾਰ ਮਿਲੀਆ ਹੈ। ਲੜਾਈ ਦੌਰਾਨ ਇੱਕ ਧਿਰ ਵੱਲੋਂ ਸ਼ਰੇਆਮ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਅਤੇ ਕੁੱਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ। ਇਸ ਗੋਲੀਬਾਰੀ ਵਿੱਚ 2 ਨੌਜਵਾਨਾਂ ਦੇ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

Advertisements

ਜ਼ਖ਼ਮੀ ਨੌਜਵਾਨਾਂ ਨੂੰ ਜਲਦੀ ਹੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਸਿਟੀ ਜਸਪਾਲ ਸਿੰਘ ਢਿੱਲੋਂ ਆਪਣੀ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ ਤੇ ਬਣਦੀ ਕਾਰਵਾਈ ਸ਼ੁਰੂ ਕੀਤੀ। ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਹਮਲੇ ਦੌਰਾਨ ਸ਼ੁਰੂਆਤੀ ਜਾਂਚ ਵਿੱਚ ਇਸ ਲੜਾਈ ਦਾ ਮੁੱਖ ਕਾਰਨ ਕਿਸੇ ਲੜਕੀ ਨਾਲ ਜੁੜਿਆ ਨਜ਼ਰ ਆ ਰਿਹਾ ਹੈ।

LEAVE A REPLY

Please enter your comment!
Please enter your name here