ਜੰਮੂ-ਕਸ਼ਮੀਰ ‘ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼), ਪਲਕ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਤੋਂ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਬਾਰਾਮੂਲਾ ਸ਼ਹਿਰ ਵਿੱਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਬਾਰੇ ਵਿਸ਼ੇਸ਼ ਸੂਚਨਾ ਮਿਲੀ ਸੀ ਅਤੇ ਇਹ ਵੀ ਜਾਣਕਾਰੀ ਮਿਲੀ ਸੀ ਕਿ ਉਹ ਆਜ਼ਾਦੀ ਦਿਹਾੜੇ ਮੌਕੇ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇ ਸਕਦੇ ਸਨ।

Advertisements

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਜ਼ਾਦਗੰਜ ਬਾਰਾਮੂਲਾ ਤੋਂ ਆ ਰਹੇ 2 ਸ਼ੱਕੀਆਂ ਨੇ ਤਲਾਸ਼ੀ ਹੁੰਦੇ ਦੇਖ ਕੇ ਦੋੜ੍ਹਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਫ਼ੋਰਸਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋ ਇੱਕ ਪਿਸਤੌਲ, ਇੱਕ ਪਿਸਤੌਲ ਮੈਗਜ਼ੀਨ, ਪਿਸਤੌਲ ਦੇ ਚਾਰ ਜ਼ਿੰਦਾ ਕਾਰਤੂਸ ਅਤੇ ਇੱਕ ਹੱਥਗੋਲਾ ਬਰਾਮਦ ਹੋਏ। ਫੜੇ ਗਏ ਅੱਤਵਾਦੀਆਂ ਦੀ ਪਹਿਚਾਣ ਬੰਗਲੋ ਬਾਗ ਵਾਸੀ ਫੈਸਲ ਮਜ਼ੀਦ ਗਨੀ ਅਤੇ ਬਾਗ ਏ-ਇਸਲਾਮ ਵਾਸੀ ਨੂਰਲ ਕਾਮਰਾਨ ਵਜੋਂ ਹੋਈ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

LEAVE A REPLY

Please enter your comment!
Please enter your name here