ਪੰਜਾਬ ‘ਚ 1 ਨਵੰਬਰ ਤੋਂ 15 ਨਵੰਬਰ ਤੱਕ ਹੋਣਗੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਵਾਈਆਂ ਜਾਣਗੀਆਂ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੌਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਵਾਉਣ ਲਈ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।

Advertisements

ਇਸ ਦੇ ਨਾਲ ਹੀ ਕਪੂਰਥਲਾ ਵਿੱਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿੱਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿੱਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐਸਏਐਸ ਨਗਰ, ਪਟਿਆਲਾ ਵਿੱਚ ਵੀ ਜ਼ਿਮਨੀ ਚੋਣਾਂ ਹੋਣਗੀਆ।

LEAVE A REPLY

Please enter your comment!
Please enter your name here