![](https://www.thestellarnews.com/wp-content/uploads/2024/04/camb-copy.jpg)
ਦਿੱਲੀ (ਦ ਸਟੈਲਰ ਨਿਊਜ਼), ਪਲਕ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਨੂੰ ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਨਗੇ। ਹਰਿਆਣਾ, ਹਿਮਾਚਲ ਤੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਬੈਠਕ ਕਰਨਗੇ। ਇਸ ਬੈਠਕ ਵਿੱਚ ਆਉਣ ਵਾਲੀਆਂ 2024 ਦੀਆਂ ਚੋਣਾਂ ਦੇ ਮੰਥਨ ਤੇ ਚਰਚਾ ਹੋਵੇਗੀ।
ਇਸ ਦੇ ਨਾਲ ਹੀ ਸੰਸਦ ਮੈਂਬਰਾਂ ਤੋਂ ਉਨ੍ਹਾਂ ਦਾ ਰਿਪੋਰਟ ਕਾਰਡ ਲਿਆ ਜਾਵੇਗਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਅੱਜ ਸ਼ਾਮ 6.30 ਵਜੇ ਬਿਹਾਰ ਦੇ 27 ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਇਸ ਬੈਠਕ ਵਿੱਚ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।
![](https://www.thestellarnews.com/wp-content/uploads/2023/11/dasuya_heights-academy-copy.jpg)