Saturday, October 17, 2026
Home Latest ਮੈਨੇਜਮੈਂਟ ਟਰੇਨੀ ਦੀ ਅਸਾਮੀ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਮੈਨੇਜਮੈਂਟ ਟਰੇਨੀ ਦੀ ਅਸਾਮੀ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 4 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ਕੰਪਨੀ ਲਈ ਮੈਨੇਜਮੈਂਟ ਟਰੇਨੀ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਸਕਾਈ ਇੰਟਰਨੈਸ਼ਨਲ ਕੰਪਨੀ ਵੱਲੋਂ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਲੜਕੇ ਅਤੇ ਲੜਕੀਆਂ ਦੋਨੋਂ) ਦੀ ਮੰਗ ਕੀਤੀ ਗਈ ਹੈ।

Advertisements

ਜਿਸ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਅਤੇ ਉਮਰ 18-35 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ10700-18300 ਰੁਪਏ ਪ੍ਰਤੀ ਮਹੀਨਾਤਨਖ਼ਾਹ ਦਿੱਤੀ ਜਾਵੇਗੀ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 04-08-2023 (ਸ਼ੁੱਕਰਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here