ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਾਲੇ ਕਰ ਸਕਦੇ ਹਨ ਪੰਜਾਬ ਦਾ ਮਾਹੌਲ ਖ਼ਰਾਬ: ਮੁਸਲਿਮ ਅਤੇ ਸਿੱਖ ਜਥੇਬੰਦੀਆਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁਸਲਿਮ ਅਤੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਸਾਂਝੇ ਤੌਰ ‘ਤੇ ਪ੍ਰਸ਼ਾਸ਼ਨਿਕ ਅਫ਼ਸਰ ਐੱਸ.ਪੀ ਸਰਬਜੀਤ ਸਿੰਘ ਵਾਹੀਆ ਨਾਲ ਹਰਿਆਣਾ ਵਿੱਚ ਹੋਈਆਂ ਹਿੰਸਕ ਘਟਨਾਵਾਂ ਅਤੇ ਪੰਜਾਬ ਦੇ ਹਾਲਾਤਾਂ ਸੰਬੰਧੀ ਗੱਲਬਾਤ ਕੀਤੀ। ਵਫ਼ਦ ਦੇ ਆਗੂਆਂ ਨੇ ਕਿਹਾ ਕਿ ਹਰਿਆਣਾ ਦੇ ਨੂੰਹ ਜ਼ਿਲ੍ਹੇ ਵਿੱਚ ਵਾਪਰੀਆਂ ਘਟਨਾਵਾਂ ਨੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਹੈ, ਮੁਸਲਮਾਨ ਭਾਈਚਾਰੇ ਦੇ ਲੋਕਾਂ ‘ਤੇ ਹਮਲੇ ਕੀਤੇ ਗਏ, ਮੁਸਲਿਮ ਭਾਈਚਾਰੇ ਦੀਆਂ ਦੁਕਾਨਾਂ ਦੀ ਭੰਨਤੋੜ ਕੀਤੀ ਗਈ, ਮਸਜਿਦਾਂ ਨੂੰ ਅੱਗਾਂ ਲਾਈਆਂ ਗਈਆਂ, ਮੌਲਵੀ ਦਾ ਕਤਲ ਕੀਤਾ ਗਿਆ।

Advertisements

ਉਨ੍ਹਾਂ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਸਾਜਿਸ਼ ਤਹਿਤ ਕੀਤੀਆਂ ਗਈਆਂ ਹਨ, ਜੋ ਕਿ ਬਹੁਤ ਹੀ ਦੁਖਦਾਇਕ ਗੱਲ ਹੈ। ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ, ਮੁੱਖ ਦੋਸ਼ੀ ਸੋਨੂੰ ਮਾਨੇਸਰ ਜਿਸਨੇ ਭੜਕਾਊ ਭਾਸ਼ਣ ਦਿੱਤੇ ਅਤੇ ਹਿੰਦੂਆਂ ਨੂੰ ਮੁਸਲਿਮ ਭਾਈਚਾਰੇ ‘ਤੇ ਜਬਰ ਜ਼ੁਲਮ ਕਰਨ ਲਈ ਉਕਸਾਇਆ, ਉਸਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵਲੋਂ ਪੂਰੇ ਭਾਰਤ ਵਿਚ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਸੀ ਜਿਸ ਵਜੋਂ ਪੰਜਾਬ ਦੇ ਕਈ ਸ਼ਹਿਰਾਂ ਸਮੇਤ ਹੁਸ਼ਿਆਰਪੁਰ ਵਿੱਚ ਵੀ ਹਿੰਦੂ ਪ੍ਰੀਸ਼ਦ ਬਜਰੰਗ ਦਲ ਵਲੋਂ ਭੜਕਾਊ ਬਿਆਨਬਾਜ਼ੀ ਕੀਤੀ ਗਈ ਅਤੇ ਹਿੰਸਕ ਨਾਹਰੇ ਲਗਾਏ ਗਏ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ, ਸੋ ਪ੍ਰਸ਼ਾਸਨ ਨੂੰ ਪਹਿਲਾਂ ਹੀ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣੀ ਚਾਹੀਦੀ ਹੈ। ਇਸ ਮੌਕੇ ਮੌਲਵੀ ਖਲੀਲ ਅਹਿਮਦ, ਨੋਬਲਜੀਤ ਸਿੰਘ ਬੁੱਲ੍ਹੋਵਾਲ, ਮਨਜੀਤ ਸਿੰਘ ਕਰਤਾਰਪੁਰ, ਰਣਵੀਰ ਸਿੰਘ ਬੈਂਸਤਾਨੀ, ਰਵਿੰਦਰ ਸਿੰਘ ਖੱਬਲਾਂ, ਵਰਿੰਦਰ ਸਿੰਘ ਕੰਧਾਲਾ, ਗੁਰਮੁਖ ਸਿੰਘ ਬੈਂਸਤਾਨੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here