ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਿਰਜਣਾ ਅਤੇ ਕਵਿਤਾ ਗਾਇਨ ਮੁਕਾਬਲਿਆਂ ਵਿਚ ਰੇਲਵੇ ਮੰਡੀ ਸਕੂਲ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ ਪੰਜਾਬ ਵੱਲੋਂ ਨਵੀਂ ਪੀੜ੍ਹੀ ਵਿਚ ਸਾਹਿਤ ਸਿਰਜਣ ਦੀ ਰੁਚੀ ਵਿਕਸਿਤ ਕਰਨ ਲਈ ਜ਼ਿਲ੍ਹਾ ਪੱਧਰ ਤੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਲਗਭਗ 60 ਸਕੂਲਾਂ ਨੇ ਭਾਗ ਲਿਆ। ਪ੍ਰਿੰਸੀਪਲ ਲਲਿਤਾ ਅਰੋੜਾ ਦੀ ਅਗਵਾਈ ਹੇਠ ਸ.ਕੰ.ਸ.ਸ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ। 

Advertisements

ਵਿਦਿਆਰਥਣਾਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ। ਕਵਿਤਾ ਗਾਇਨ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਕਵਿਤਾ ਪਾਲ ਨੇ ਦੂਜਾ ਸਥਾਨ ਹਾਸਲ ਕੀਤਾ, ਲੇਖ ਰਚਨਾ ਮੁਕਬਲੇ ਵਿਚ ਦਸਵੀਂ ਦੀ ਵਿਦਿਆਰਥਣ ਦੀਯਾ ਨੇ ਤੀਸਰਾ ਸਥਾਨ ਅਤੇ ਕਵਿਤਾ ਰਚਨਾ ਮੁਕਾਬਲੇ ਵਿਚ ਦਸਵੀਂ ਦੀ ਵਿਦਿਆਰਥਣ ਏਕਾਂਸ਼ਾ ਨੇ ਤੀਸਰਾ ਸਥਾਨ ਹਾਸਲ ਕਰਕੇ ਰੇਲਵੇ ਮੰਡੀ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਇਕ ਵਾਰ ਫੇਰ ਨਾਮ ਰੌਸ਼ਨ ਕੀਤਾ।

ਪ੍ਰਿੰਸੀਪਲ ਲਲਿਤਾ ਅਰੋੜਾ ਨੇ ਜੇਤੂ ਵਿਦਿਆਰਥਣਾਂ ਅਤੇ ਉਹਨਾਂ ਨੂੰ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਕੁਸਮ ਲਤਾ, ਗੁਰਪ੍ਰੀਤ, ਆਭਾ, ਮਨਜੀਤ, ਤਰਨਪ੍ਰੀਤ ਅਤੇ ਜਸਪਾਲ ਹਾਜਰ ਸਨ।

LEAVE A REPLY

Please enter your comment!
Please enter your name here