ਚੰਡੀਗੜ੍ਹ ਤੋਂ ਵਾਪਸ ਆ ਰਹੀ ਪਨਬੱਸ ਵਿੱਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਪੰਜਾਬ ਰੋਡਵੇਜ਼ ਅੰਮ੍ਰਿਤਸਰ ਡਿਪੂ ਨੰਬਰ 2 ਵਿੱਚ ਸਵੇਰੇ ਪਨਬੱਸ ਵਿੱਚ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬੱਸ ਪੂਰੀ ਤਰ੍ਹਾਂ ਸੜ ਗਈ ਪਰ ਅੱਗ ਲੱਗਣ ਦੇ ਕਾਰਨਾਂ ਦੀ ਹਲੇ ਪੁਸ਼ਟੀ ਨਹੀਂ ਹੋ ਸਕੀ। ਇਹ ਬੱਸ ਚੰਡੀਗੜ੍ਹ ਤੋਂ ਵਾਪਸ ਆ ਰਹੀ ਸੀ ਤਾਂ ਅੰਮ੍ਰਿਤਸਰ ਡਿਪੂ ਨੰਬਰ 2 ਕੋਲ ਖੜੀ ਕੀਤੀ ਤਾਂ ਇਸ ਵਿੱਚ ਅੱਗ ਲੱਗ ਗਈ।

Advertisements

ਸ਼ੁਕਰ ਹੈ ਕਿ ਇਸ ਕੋਈ ਵਿਅਕਤੀ ਸਵਾਰ ਨਹੀਂ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਜਲਦੀ ਹੀ ਅੱਗ ਤੇ ਕਾਬੂ ਪਾਇਆ। ਫਿਲਹਾਲ ਬੱਸ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here