ਲੀਡ ਬੈਂਕ ਮੈਨੇਜਰ ਨੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਅਤੇ ਤਾਲਮੇਲ ਅਫਸਰਾਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ (ਦ ਸਟੈਲਰ ਨਿਊਜ਼): ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਲੀਡ ਬੈਂਕ ਫਾਜ਼ਿਲਕਾ ਦੇ ਦਫਤਰ ਵਿਖੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮਨੀਸ਼ ਕੁਮਾਰ ਵੱਲੋਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਨਾਬਾਰਡ ਤਹਿਤ ਕੀਤੇ ਕੰਮਾਂ ਅਤੇ ਬੈਂਕਾਂ ਦੇ ਬਜਟ ਪਲਾਨ ਆਦਿ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਰਿਜਰਵ ਬੈਂਕ ਆਫ ਇੰਡੀਆ ਤੋਂ ਵਿਨੋਦ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜਕਿਰਨ ਕੌਰ, ਜ਼ਿਲ੍ਹਾ ਵਿਕਾਸ ਪ੍ਰਬੰਧਕ ਨਾਬਾਰਡ ਅਸਵਨੀ ਕੁਮਾਰ ਸਮੇਤ ਵੱਖ-ਵੱਖ ਬੈਂਕਾਂ ਦੇ ਤਾਲਮੇਲ ਅਫ਼ਸਰ  ਅਫਸਰ ਮੌਜੂਦ ਸਨ।

Advertisements

ਇਸ ਮੌਕੇ ਲੀਡ ਬੈਂਕ ਮੈਨੇਜਰ ਮਨੀਸ਼ ਕੁਮਾਰ ਵੱਲੋਂ ਪਿਛਲੇ ਵਿੱਤੀ ਸਾਲ ਅਤੇ ਪਿਛਲੀ ਤਿਮਾਹੀ  ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਬਾਰੇ ਵਿਚਾਰ ਚਰਚਾ ਕੀਤੀ।  ਰਿਜਰਵ ਬੈਂਕ ਆਫ ਇੰਡੀਆ ਤੋਂ ਵਿਨੋਦ ਕੁਮਾਰ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਹਰੇਕ ਬੈਂਕ ਵੱਲੋਂ ਇਨ੍ਹਾਂ ਸਕੀਮਾਂ ਨੂੰ ਯੋਗ ਲੋਕਾਂ ਤੱਕ ਜ਼ਰੂਰ ਪਹੁਚਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ।  ਜ਼ਿਲ੍ਹਾ ਵਿਕਾਸ ਪ੍ਰਬੰਧਕ ਨਾਬਾਰਡ ਅਸਵਨੀ ਕੁਮਾਰ ਨੇ ਸਵੈ ਸਹਾਇਤਾ ਸਮੂਹ ਦੀ ਮੈਂਬਰਸ਼ਿਪ, ਬੱਚਤ, ਇੰਟਰਲੋਨਿੰਗ, ਟ੍ਰੇਨਿੰਗ ਅਤੇ ਬੈਂਕ ਲੋਨ ਅਤੇ ਇਸ ਸਬੰਧ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੁਵਿਧਾਵਾਂ ਦੇ ਬਾਰੇ ਵਿਚਾਰ ਚਰਚਾ ਕੀਤੀ।

ਲੀਡ ਬੈਂਕ ਮੈਨੇਜਰ ਨੇ ਸਮੂਹ ਬੈਕਾਂ ਨੂੰ ਕਿਹਾ ਕਿ ਨਾਬਾਰਡ ਦੁਆਰਾ ਕਰਜ਼ ਦੇ ਨਾਲ ਨਾਲ ਕਿਸਾਨਾਂ ਨੂੰ ਸਬਸਿਡੀ ਰਾਹੀਂ ਉਤਸ਼ਾਹਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ।  ਇਸ ਦੇ ਨਾਲ ਹੀ ਉਨ੍ਹਾ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਅਤੇ ਪੈਂਡਿੰਗ ਪਏ ਲੋਨ ਆਦਿ ਨੂੰ ਜਲਦੀ ਮੁਕੰਮਲ ਕਰਨ ਲਈ ਵੀ ਆਖਿਆ।   ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜਕਿਰਨ ਕੌਰ ਨੇ ਇਸ ਦੌਰਾਨ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਬੁਢਾਪਾ ਪੈਨਸ਼ਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here