ਸੁਪਰੀਟ ਕੋਰਟ ਨੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਸਜ਼ਾ ਤੇ ਲਗਾਈ ਰੋਕ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਸੁਪਰੀਟ ਕੋਰਟ ਨੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਸਜ਼ਾ ਤੇ ਰੋਕ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ 2019 ਵਿੱਚ ਰਾਹੁਲ ਗਾਂਧੀ ਵਿਰੁੱਧ ਉਨ੍ਹਾਂ ਦੀ ਇਸ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਕਿ- ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ?

Advertisements

ਸੁਪਰੀਮ ਕੋਰਟ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ ਗਾਂਧੀ ਨੇ ਕਿਹਾ ਕਿ ਮੋਦੀ ਨੇ ਆਪਣੇ ਜਵਾਬ ਵਿੱਚ ਉਨ੍ਹਾਂ ਲਈ ਹੰਕਾਰੀ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਸੀ ਅਤੇ ਮੁਆਫੀ ਮੰਗਣ ਤੋਂ ਇੰਨਕਾਰ ਕਰ ਦਿੱਤਾ ਸੀ।

LEAVE A REPLY

Please enter your comment!
Please enter your name here