ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ  ਡਰਾਮੇਬਾਜ: ਉਮੇਸ਼ ਸ਼ਾਰਦਾ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਭਾਜਪਾ ਪੰਜਾਬ ਦੇ ਸਾਬਕਾ ਸਕੱਤਰ ਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਸ਼ੁਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡਰਾਮੇਬਾਜੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਫੋਕੀ ਵਾਹਵਾਹੀ ਲੈਣ ਲਈ ਕਿਸੇ ਵੀ ਹੇਠਲੇ ਪੱਧਰ ਤੇ ਜਾ ਸਕਦੀ ਹੈ। ਉਨ੍ਹਾਂ ਕਿਹਾ ਬੀਤੇ ਦਿਨੀ ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਯੋਜਨਾ ਅਧੀਨ ਘਰਾਂ ਦੀ ਉਸਾਰੀ ਲਈ ਯੋਗ ਲਾਭਪਾਤਰੀਆਂ ਨੂੰ 101 ਕਰੋੜ ਰੁਪਏ ਦੇ ਚੈਕ ਵੰਡੇ ਅਤੇ ਇਸ ਦਾ ਸਾਰਾ ਕ੍ਰੈਡਿਟ ਖ਼ੁਦ ਲੈ ਲਿਆ ਜਦਕਿ ਇਹ ਯੋਜਨਾ ਕੇਂਦਰ ਸਰਕਾਰ ਦੀ ਹੈ। ਇਸ ਯੋਜਨਾ ਤਹਿਤ ਰਕਮ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਆਰਥਕ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਘਰ ਦੀ ਉਸਾਰੀ ਲਈ ਆਰਥਕ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

Advertisements

ਪ੍ਰੰਤੂ ਲੁਧਿਆਣਾ ਵਿਚ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਵੀ ਇਸ ਯੋਜਨਾ ਦੇ ਲਈ ਕੇਂਦਰ ਸਰਕਾਰ ਦਾ ਧੰਨਵਾਦ ਨਹੀ ਕੀਤਾ ਅਤੇ ਉਲਟਾ ਸਾਰਾ ਕ੍ਰੈਡਿਟ ਆਪਣੀ ਸਰਕਾਰ ਨੂੰ ਦਿੱਤਾ। ਸ਼ਾਰਦਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੋੜੀ ਰਾਜਨੀਤੀ ਕਰ ਰਹੀ ਹੈ। ਸ਼ਾਰਦਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਪਰਿਵਾਰਾਂ ਨੂੰ ਤੋਹਫ਼ਾ ਦਿੰਦੇ ਹੋਏ, ਪੰਜਾਬ ਲਈ 101 ਕਰੋੜ ਰੁਪਏ ਜਾਰੀ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਪਰਿਵਾਰਾਂ ਨੂੰ ਤੋਹਫ਼ਾ ਦਿੱਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਕਰੀਬ 25 ਹਜ਼ਾਰ ਪਰਿਵਾਰਾਂ ਦਾ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਹੋਵੇਗਾ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ ਜਿਸ ਕਾਰਨ ਦੇਸ਼ ਅੰਦਰ ਕਰੋੜਾਂ ਪਰਿਵਾਰ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਰਹੇ ਹਨ। ਮੋਦੀ ਸਰਕਾਰ ਬਿਨਾਂ ਕਿਸੇ ਭੇਦ ਭਾਵ ਦੇ ਸਭ ਦਾ ਸਾਥ ਸਭ ਦਾ ਵਿਕਾਸ ਫਾਰਮੂਲੇ ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਸੂਬੇ ਦੀ ਭੋਲੀ-ਭਾਲੀ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਜਿਸ ਉਮੀਦ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੀ ਜਿੱਤ ਨਾਲ ਜਿਤਾਇਆ ਹੈ ਉਨ੍ਹਾਂ ਉਮੀਦਾਂ ਤੇ ਖਰਾ ਉਤਰਨਾ ਚਾਹੀਦਾ ਹੈ।

ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਲੋਕਾਂ ਦਾ ਦਿਲ ਜਿੱਤਣ ਲਈ ਵੱਖ-ਵੱਖ ਤਰੀਕੇ ਲੱਭਣੇ ਪੈਣਗੇ।ਸ਼ਾਰਦਾ ਨੇ ਪਾਰਟੀ ਵਰਕਰਾਂ ਨੂੰ ਸਵੈ-ਅਨੁਸ਼ਾਸਿਤ ਰਹਿਣ ਅਤੇ ਇਕ-ਦੂਜੇ ਨਾਲ ਇਕਜੁੱਟ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਉਮੈ ਛੱਡਣ ਲਈ ਅਨੁਸ਼ਾਸਨ ਦੀ ਬਹੁਤ ਲੋੜ ਹੈ।ਆਪਣੀ ਜਵਾਬਦੇਹੀ ਨੂੰ ਯਕੀਨੀ ਬਣਾਓ, ਹੌਂਸਲਾ ਨਾ ਹਾਰੋ।ਦੂਜਿਆਂ ਨੂੰ ਦਿਖਾਉਣਾ ਬੰਦ ਕਰੋ ਅਤੇ ਇੱਕ ਦੂਜੇ ਨਾਲ ਏਕਤਾ ਵਿੱਚ ਰਹੋ। ਕਿਸੇ ਪ੍ਰਤੀ ਹਮਲਾਵਰ ਨਾ ਬਣੋ। ਕਿਸਾਨ ਦਾ ਮੁੱਦਾ, ਬੇਟੀ ਬਚਾਓ ਮੁੱਦਾ ਜਾਂ ਹੋਰ ਸਮਾਜਿਕ ਮੁੱਦੇ ਵਰਗੇ ਕਿਸੇ ਵੀ ਭਖਦੇ ਮਸਲਿਆਂ ਵਿੱਚ ਸਭ ਤੋਂ ਅਹਿਮ ਗੱਲ ਇਹ ਹੈ ਕਿ ਜੇਕਰ ਕੋਈ ਜਾਂ ਵਿਰੋਧੀ ਧਿਰ ਹਮਲਾ ਕਰਨ ਜਾਂ ਸਵਾਲ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਸਾਰਿਆਂ ਨੂੰ ਅਜਿਹੇ ਮੁੱਦਿਆਂ ਨੂੰ ਸੰਜੀਦਗੀ ਨਾਲ ਨਜਿੱਠਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਭਰੋਸਾ ਦਿਵਾਉਣਾ ਚਾਹੀਦਾ ਹੈ ਕਿ ਭਾਜਪਾ ਹਮੇਸ਼ਾ ਸਮਾਜ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਭਲਾਈ ਲਈ ਕੰਮ ਕਰਦੀ ਹੈ। ਕਦੇ ਵੀ ਕਿਸੇ ਪ੍ਰਤੀ ਹਮਲਾਵਰ ਨਾ ਬਣੋ।

LEAVE A REPLY

Please enter your comment!
Please enter your name here