ਆਈਟੀਆਈ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਜਨਰਲ ਸਕੱਤਰ ਪਰਵੀਨ ਕੁਮਾਰ ਦਾ ਸਨਮਾਨ 

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਭਾਰਤੀ ਮਿਆਰਾਂ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਪਿਛਲੇ ਦਿਨੀ ਸੇਵਾ ਮੁਕਤ ਹੋਏ ਸਨ ਅਤੇ ਸੇਵਾ ਮੁਕਤੀ ਤੇ ਸਮੂਹ ਕਲਾਸ ਫੋਰ ਕਰਮਚਾਰੀਆਂ ਵੱਲੋਂ ਸਮਾਹਰੋ ਰੱਖਿਆ ਗਿਆ ਸੀ, ਇਸ ਸਮਾਹਰੋ ਵਿਚ ਵੱਡੀ ਗਿਣਤੀ ‘ਚ ਦਰਜਾਚਾਰ ਕਰਮਚਾਰੀ ਸ਼ਾਮਲ ਹੋਏ ਸਨ। ਇਸੇ ਲੜੀ ਤਹਿਤ ਆਈਟੀਆਈ ਵਿਭਾਗ ਵੱਲੋਂ ਬਲਵਿੰਦਰ ਸਿੰਘ ਅਤੇ ਸੁਭਾਸ਼ ਚੰਦਰ ਦੀ ਅਗਵਾਈ ਵਿਚ ਦਰਜਾ ਚਾਰ ਕਰਮਚਾਰੀਆਂ ਨੇ ਆਈਟੀਆਈ ਵਿਭਾਗ ਵਿਖੇ ਪਰਵੀਨ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਦਾ ਸਨਮਾਨ ਸਮਾਹਰੋ ਰੱਖਿਆ ਗਿਆ, ਜਿਸ ਵਿੱਚ ਵਿਭਾਗ ਦੇ ਸਮੂਹ ਦਰਜਾ ਚਾਰ ਕਰਮਚਾਰੀਆਂ ਵੱਲੋਂ ਪਰਵੀਨ ਕੁਮਾਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।

Advertisements

ਇਸ ਮੌਕੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਵੀ ਹਾਜਰ ਸਨ ਇਸ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਪਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਆਈਟੀਆਈ ਵਿਭਾਗ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸਰਕਾਰੀ ਸੀਨੀਅਰ ਸਕੈਡੰਰੀ ਸਮਾਟ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ ਦੇ ਪ੍ਰਿੰਸੀਪਲ ਨੂੰ ਦਿੱਤੇ ਗਏ 7 ਅਗਸਤ ਵਾਲੇ ਨੋਟਿਸ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਵੱਲੋਂ ਸਾਡੇ ਕਰਮਚਾਰੀ ਗੁਰਪ੍ਰੀਤ ਦੀ ਤਨਖਾਹ ਅਜੇ ਤੱਕ ਨਹੀਂ ਦਿੱਤੀ ਗਈ।

ਜਿਸ ਦਾ ਯੂਨੀਅਨ ਆਗੂਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਰਜਾ ਚਾਰ ਕਰਮਚਾਰੀ ਨੂੰ ਤਨਖ਼ਾਹ ਨਾ ਦੇਣ ਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੋਇਆ ਪਇਆ ਹੈ ਪਰ ਪ੍ਰਿੰਸੀਪਲ ਵੱਲੋਂ ਆਪਣੀਆਂ ਮਨਮਰਜੀਆਂ ਕਰਨਾ ਜਾਰੀ ਹੈ, ਜਿਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 7 ਅਗਸਤ ਤੋਂ ਪਹਿਲਾਂ-ਪਹਿਲਾਂ ਗੁਰਪ੍ਰੀਤ ਦੀ ਤਨਖਾਹ ਜਾਰੀ ਕਰ ਦਿੱਤੀ ਜਾਵੇਗੀ ਤਾਂ ਇਹ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ, ਪਰ ਜੇਕਰ ਤਨਖਾਹ ਨਾਂ ਦਿੱਤੀ ਗਈ ਤਾਂ ਸਾਨੂੰ ਪ੍ਰਿੰਸੀਪਲ ਖ਼ਿਲਾਫ਼ ਪ੍ਰਦਰਸ਼ਨ ਕਰਨਾ ਪਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪ੍ਰਿੰਸੀਪਲ ਦੀ ਹੋਵੇਗੀ।

LEAVE A REPLY

Please enter your comment!
Please enter your name here