ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀਆਂ 30 ਸਤੰਬਰ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements

ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਇਕ ਹੋਰ ਹੁਕਮ ਰਾਹੀਂ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ‘ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ‘ਤੇ ਲਾਗੂ ਨਹੀਂ ਹੋਣਗੇ।

LEAVE A REPLY

Please enter your comment!
Please enter your name here