ਹੁਸ਼ਿਆਰਪੁਰ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 14 ਵਿਚ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਵਾਰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Advertisements

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ 24.78 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕ ਬਣਾਈ ਜਾ ਰਹੀ ਹੈ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸੜਕ ਨਿਰਮਾਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਵਿਚ ਗੁਣਵੱਤਾ ਨਾਲ ਕਿਸੇ ਤਰ੍ਰਾਂ ਦਾ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਪਹਿਲੇ ਦਿਨ ਤੋਂ ਹੁਸ਼ਿਆਰਪੁਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਗਈ ਸੀ, ਜੋ ਕਿ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਰਬਪੱਖੀ ਵਿਕਾਸ ਨੂੰ ਲੈ ਕੇ ਗੰਭੀਰ ਹੈ ਅਤੇ ਜੰਗੀ ਪੱਧਰ ’ਤੇ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਕੌਂਸਲਰ ਬਲਵਿੰਦਰ ਬਿੰਦੀ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਮਨਦੀਪ ਕੌਰ, ਐਡਵੋਕੇਟ ਅਮਰਜੋਤ ਸੈਣੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here