9 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੀ ਵਰੇ੍ਹਗੰਢ ਮੌਕੇ ਭਾਰਤ ਵਿੱਚ ਜ਼ਿਲ੍ਹਾ ਪੱਧਰੀ ਰੈਲੀ ਅਤੇ ਮਾਰਚ ਕੀਤਾ ਜਾਵੇਗਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੀਟੂ, ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਅਤੇ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਾਥੀ ਹਰਬੰਸ ਸਿੰਘ ਧੂਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਥੀ ਗੁਰਨੇਕ ਸਿੰਘ ਭੱਜਲ, ਗੁਰਮੇਸ਼ ਸਿੰਘ, ਮਨਿੰਦਰ ਸਿੰਘ ਬੱਢੋਵਾਣ, ਆਸ਼ਾ ਨੰਦ, ਕਮਲਜੀਤ ਰਾਜਪੁਰ ਭਾਈਆਂ, ਮਹਿੰਦਰ ਸਿੰਘ ਭੀਲੋਵਾਲ, ਨਿਰਮਲਜੀਤ ਸਿੰਘ ਕੱਲੋਵਾਲ, ਗੁਰਬਖਸ਼ ਸਿੰਘ ਸੂਸ ਹਾਜ਼ਰ ਹੋਏ।

Advertisements

ਇਸ ਮੌਕੇ ਫੈਸਲਾ ਕੀਤਾ ਗਿਆ ਕਿ 9 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੀ ਵਰੇ੍ਹਗੰਢ ਮੌਕੇ ਭਾਰਤ ਵਿੱਚ ਫਿਰਕੂ ਕਾਰਪੋਰੇਟ ਗਠਜੋੜ ਅਤੇ ਸਾਮਰਾਜੀ ਤੇ ਦੇਸ਼ ਛੱਡੋ ਦੇ ਨਾਹਰੇ ਹੇਠ ਜ਼ਿਲ੍ਹਾ ਪੱਧਰੀ ਰੈਲੀ ਅਤੇ ਮਾਰਚ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਰੈਲੀ ਗਰੀਨ ਪਾਰਕ ਵਿੱਚ ਕੀਤੀ ਜਾਵੇਗੀ ਅਤੇ ਮਾਰਚ ਮਿਨੀ ਸਕੱਤਰੇਤ ਤੱਕ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ 14 ਅਗਸਤ ਨੂੰ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ (ਸੀਟੂ) ਵਲੋਂ ਜੋ ਐਕਸ਼ਨ ਕੀਤਾ ਜਾਵੇਗਾ ਉਸ ਦਾ ਸੀਟੂ, ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਅਤੇ ਮਜ਼ਦੂਰ ਯੂਨੀਅਨ ਵਲੋਂ ਸਮਰਥਨ ਕੀਤਾ ਜਾਵੇਗਾ।   

LEAVE A REPLY

Please enter your comment!
Please enter your name here