ਮੋਟਰਸਾਈਕਲ ਸਵਾਰ ਨੌਜ਼ਵਾਨ ਤੇ ਵਾਰ ਕਰ 1,70,000 ਰੁਪਏ ਲੁੱਟ ਹੋਏ ਫ਼ਰਾਰ, ਮੁਲਜ਼ਮਾਂ ਦੀ ਭਾਲ ਜਾਰੀ

ਸੰਗਰੂਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸੰਗਰੂਰ ਵਿੱਚ ਮੋਟਰਸਾਈਕਲ ਸਵਾਰ ਦੋ ਲੁਟੇਰੇ ਇੱਕ ਵਿਅਕਤੀ ਤੇ ਲੋਹੇ ਦੀ ਰਾਡ ਨਾਲ ਵਾਰ ਕਰਕੇ 1,70,000 ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

Advertisements

ਜਾਣਕਾਰੀ ਮੁਤਾਬਕ, ਦਰਸ਼ਨ ਸਿੰਘ ਵਾਸੀ ਸੰਗਰੂਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਤੋਂ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ 2 ਮੋਟਰਸਾਇਕਲ ਸਵਾਰ ਵਿਅਕਤੀਆਂ ਨੇ ਉਸਦੀ ਸਕੂਟਰੀ ਅੱਗੇ ਮੋਟਰਸਾਇਕਲ ਲਗਾ ਕੇ ਉਸਨੂੰ ਰੋਕ ਲਿਆ।ਫਿਰ ਉਸਦੇ ਮੋਢਿਆਂ ਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ।

ਜਿਸ ਕਾਰਨ ਉਹ ਡਿੱਗ ਗਿਆ ਤਾਂ ਉਕਤ ਦੋ ਲੁਟੇਰੇ ਉਸਦੀ ਜੇਬ ਵਿੱਚੋ 1,70,000 ਰੁਪਏ ਕੱਢ ਕੇ ਫ਼ਰਾਰ ਹੋ ਗਏ। ਦੋ ਅਣਪਛਾਤੇ ਲੁਟੇਰਿਆਂ ਖ਼ਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here