ਡਾ.ਮਨਪ੍ਰੀਤ ਸ਼ੀਹਮਾਰ ਨੇ ਸੰਭਾਲਿਆ ਡੀਐੱਸਪੀ ਸਬ ਡਵੀਜਨ ਕਪੂਰਥਲਾ ਦਾ ਅਹੁਦਾ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਡਾ.ਮਨਪ੍ਰੀਤ ਸ਼ੀਹਮਾਰ ਵੱਲੋਂ ਡੀ.ਐੱਸ.ਪੀ ਸਬ ਡਵੀਜਨ ਕਪੂਰਥਲਾ ਦਾ ਅਹੁਦਾ ਸੰਭਾਲਦੇ ਹੋਏ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਡੀ.ਐੱਸ.ਪੀ ਸਬ ਡਵੀਜਨ ਮਨਪ੍ਰੀਤ ਸ਼ੀਹਮਾਰ ਸੁਲਤਾਨਪੁਰ ਲੋਧੀ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁਕੇ ਹਨ ਤੇ ਨਸ਼ਾ ਤਸਕਰਾਂ ਖਿਲਾਫ ਕੀਤੀ ਗਈ ਸਖਤ ਕਰਵਾਈ ਕਾਰਨ ਸੁਰਖੀਆਂ ਵਿੱਚ ਰਹੇ ਹਨ।

Advertisements

ਇਸ ਤੋਂ ਪਹਿਲਾਂ ਮਨਪ੍ਰੀਤ ਸ਼ੀਹਮਾਰ ਡੀ.ਐੱਸ.ਪੀ ਪੀ.ਬੀ ਆਈ ਸਪੈਸ਼ਲ ਕ੍ਰਾਈਮ ਕਪੂਰਥਲਾ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਡੇ ਡੀ.ਐੱਸ.ਪੀ ਸਬ ਡਵੀਜਨ ਮਨਪ੍ਰੀਤ ਸ਼ੀਹਮਾਰ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਹਰੇਕ ਨਾਗਰਿਕ ਨੂੰ ਸਬ ਡਵੀਜਨ ਕਪੂਰਥਲਾ ਅਧੀਨ ਪੈਂਦੇ ਥਾਣਿਆਂ ਅਤੇ ਉਨ੍ਹਾਂ ਦੇ ਦਫਤਰ ਵਿੱਚ ਆਉਣ ’ਤੇ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਨਿਆ ਪ੍ਰਣਾਲੀ ਨੂੰ ਹੋਰ ਤੇਜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਨੂੰ ਹੋਰ ਤੇਜ ਕਰਦੇ ਹੋਏ ਇਸ ਤਰ੍ਹਾਂ ਦੇ ਅਨਸਰਾਂ ਨੂੰ ਸਲਾਖਾ ਦੇ ਪਿੱਛੇ ਭੇਜਿਆ ਜਾਵੇਗਾ ਅਤੇ ਇਸਦੇ ਨਾਲ ਹੀ ਜਿਲਾ ਪੁਲਿਸ ਵੱਲੋਂ ਸ਼ੁਰੂ ਕੀਤੀ ਹੋਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸਬ ਡਵੀਜਨ ਕਪੂਰਥਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ ਦੁਆਲੇ ਕੋਈ ਮਾੜਾ ਅਨਸਰ ਜਾਂ ਕੋਈ ਨਸ਼ਾ ਤਸਕਰੀ ਕਰਦਾ ਹੈ ਤਾਂ ਇਸਦੀ ਸੂਚਨਾ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਜਾਂ ਸਬੰਧਤ ਥਾਣੇ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here