ਬਰਨਾਲਾ ਵਿੱਚ ਕਾਰ ਦੇ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ, 1 ਦੀ ਮੌਤ ਅਤੇ 3 ਜ਼ਖ਼ਮੀ

ਬਰਨਾਲਾ (ਦ ਸਟੈਲਰ ਨਿਊਜ਼), ਪਲਕ। ਬਰਨਾਲਾ ਵਿੱਖੇ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ ਹੋਰ ਨੌਜਵਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 1 ਵਜੇ ਗੁਰਦੁਆਰਾ ਨਾਨਕਸਰ ਨੇੜੇ ਸੜਕ ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨਾਲ ਕਾਰ ਦੀ ਟੱਕਰ ਹੋ ਗਈ।

Advertisements

ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਚਾਰ ਨੌਜਵਾਨ ਮੌਜੂਦ ਸਨ। ਜਿਸ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ ਅਤੇ ਬਾਕੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here